ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਚੰਡੀਗੜ੍ਹ, 9 ਅਕਤੂਬਰ (ਖ਼ਾਸ ਰਿਪੋਰਟ) — ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਵਪਾਰ ਵਿੰਗ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਪ੍ਰਕਾਸ਼ ਚੰਦ ਗਰਗ ਨੂੰ ਵਪਾਰ ਵਿੰਗ ਦੇ ਪ੍ਰਧਾਨ ਅਤੇ ਸ੍ਰੀ ਕਪੂਰ ਚੰਦ ਬਾਂਸਲ ਨੂੰ ਵਪਾਰ ਵਿੰਗ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ ਕਿ ਸਮੂਹ ਅਹੁਦੇਦਾਰ ਸਾਹਿਬਾਨਾਂ ਨੂੰ ਪੰਥ ਅਤੇ ਪੰਜਾਬ ਦੀ ਨਿਸ਼ਕਾਮ ਸੇਵਾ ਕਰਨ ਦਾ ਬਲ ਬਖ਼ਸ਼ੇ।
ਇਹ ਨਵੀਂ ਟੀਮ ਵਪਾਰੀ ਭਾਈਚਾਰੇ ਨੂੰ ਪਾਰਟੀ ਨਾਲ ਹੋਰ ਮਜ਼ਬੂਤ ਤੌਰ ’ਤੇ ਜੋੜਨ ਅਤੇ ਰਾਜ ਦੇ ਆਰਥਿਕ ਹਿੱਤਾਂ ਦੀ ਰੱਖਿਆ ਲਈ ਕੰਮ ਕਰੇਗੀ।