Shots fired at a police official’s home in Mansa: Father and son killed; mother and another son critically injured
ਮਾਨਸਾ ‘ਚ ਪੁਲਸ ਮੁਲਾਜ਼ਮ ਦੇ ਘਰ ਚੱਲੀਆਂ ਗੋਲੀਆਂ: ਪਿਓ-ਪੁੱਤ ਦੀ ਮੌਤ, ਮਾਂ ਤੇ ਦੂਜਾ ਪੁੱਤ ਗੰਭੀਰ ਜ਼ਖਮੀ
ਮਾਨਸਾ (ਆਵਾਜ਼ਿ ਕੌਮ ਬਿਊਰੋ)- ਸ਼ਹਿਰ ਦੇ ਵਾਰਡ ਨੰਬਰ 5 ਵਿੱਚ ਇੱਕ ਪੁਲਸ ਮੁਲਾਜ਼ਮ ਵੱਲੋਂ ਆਪਣੇ ਪਰਿਵਾਰ ਅਤੇ ਖ਼ੁਦ ਨੂੰ ਗੋਲੀ ਮਾਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਪੁਲਸ ਮੁਲਾਜ਼ਮ ਗੁਰਵਿੰਦਰ ਸਿੰਘ ਡਿਪਟੀ ਕਮਿਸ਼ਨਰ ਦਾ ਗੰਨਮੈਨ ਸੀ, ਜੋ ਕਿ 2 ਦਿਨਾਂ ਦੀ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ। ਹਾਦਸੇ ਵਿੱਚ ਜ਼ਖ਼ਮੀ ਬੱਚਿਆਂ ਨੂੰ ਸਿਵਲ ਹਸਪਤਾਲ ਤੋਂ ਬਾਹਰ (ਦੂਜੇ ਹਸਪਤਾਲ) ਲਈ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਪਤੀ-ਪਤਨੀ ਦੋਵਾਂ ਨੂੰ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ। ਇਸ ਹਾਦਸੇ ਵਿੱਚ ਪੁਲਸ ਮੁਲਾਜ਼ਮ ਗੁਰਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਜੋਤ ਸਿੰਘ ਦੀ ਮੌਤ ਹੋ ਗਈ ਹੈ, ਜਦਕਿ ਉਸ ਦੀ ਪਤਨੀ ਹਰਪ੍ਰੀਤ ਕੌਰ ਅਤੇ ਦੂਜੇ ਪੁੱਤਰ ਦਿਲਸ਼ਾਨ ਨੂੰ ਗੰਭੀਰ ਹਾਲਤ ਵਿੱਚ ਰੈਫਰ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਸਵੇਰੇ ਨੇੜੇ ਦੇ ਲੋਕਾਂ ਨੂੰ ਉਸ ਸਮੇਂ ਮਿਲੀ ਜਦੋਂ ਗੋਲੀ ਨਾਲ ਜ਼ਖ਼ਮੀ ਪਤਨੀ ਘਰ ਦੇ ਬਾਹਰ ਮਿਲੀ। ਇਸ ਤੋਂ ਬਾਅਦ ਲੋਕਾਂ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ. ਪੁਸ਼ਪਿੰਦਰ ਸਿੰਘ ਅਤੇ ਥਾਣਾ ਇੰਚਾਰਜ ਭਗਵੰਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

