Shots fired following a collision between a car and a motorcycle in Mullanpur Dakha; the entire area left shaken
ਮੁੱਲਾਂਪੁਰ ਦਾਖਾ ‘ਚ ਕਾਰ-ਮੋਟਰਸਾਈਕਲ ਦੀ ਟੱਕਰ ਤੋਂ ਬਾਅਦ ਚੱਲੀਆਂ ਗੋਲੀਆਂ, ਕੰਬਿਆ ਪੂਰਾ ਇਲਾਕਾ
ਮੁੱਲਾਂਪੁਰ ਦਾਖਾ (ਆਵਾਜ਼ਿ ਕੌਮ ਬਿਊਰੋ)-ਬੀਤੀ ਰਾਤ ਕਰੀਬ 10 ਵਜੇ ਰਾਏਕੋਟ ਰੋਡ ‘ਤੇ ਕਾਰ ਅਤੇ ਮੋਟਰਸਾਈਕਲ ਸਵਾਰਾਂ ਵਿਚਕਾਰ ਹੋਈ ਟੱਕਰ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ । ਦੋਵੇਂ ਧਿਰਾਂ ਵਿਚਕਾਰ ਸ਼ੁਰੂ ਹੋਈ ਤਕਰਾਰ ਉਸ ਸਮੇਂ ਗੰਭੀਰ ਰੂਪ ਧਾਰਨ ਕਰ ਗਈ, ਜਦੋਂ ਦੋਵਾਂ ਪਾਸਿਆਂ ਵੱਲੋਂ ਆਪੋ-ਆਪਣੇ ਸਮਰਥਕਾਂ ਨੂੰ ਮੌਕੇ ’ਤੇ ਬੁਲਾ ਲਿਆ ਗਿਆ । ਇਸ ਦੌਰਾਨ ਇਕ ਸਮਰਥਕ ਵੱਲੋਂ ਤਿੰਨ ਫਾਇਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਿਸ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 10 ਵਜੇ ਰਾਏਕੋਟ ‘ਤੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ। ਇਸ ਘਟਨਾ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ । ਮਾਮਲਾ ਸੁਲਝਾਉਣ ਦੀ ਬਜਾਏ ਦੋਵਾਂ ਪਾਸਿਆਂ ਤੋਂ ਆਪਣੇ ਸਮਰਥਕ ਬੁਲਾ ਲਏ ਗਏ, ਜਿਸ ਕਾਰਨ ਮੌਕੇ ’ਤੇ ਤਣਾਅ ਵੱਧ ਗਿਆ । ਇਸੇ ਦੌਰਾਨ ਇਕ ਸਮਰਥਕ ਵੱਲੋਂ ਤਿੰਨ ਫਾਇਰ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ । ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਇਲਾਕੇ ਵਿਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ । ਹਾਲਾਂਕਿ ਫਾਇਰ ਕਰਨ ਵਾਲੇ ਵਿਅਕਤੀ ਦੀ ਪਛਾਣ ਫਾਇਰ ਕਰਨ ਦੇ ਕਾਰਨਾਂ ਅਤੇ ਘਟਨਾ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਸਬੰਧੀ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੈ। ਥਾਣਾ ਦਾਖਾ ਦੀ ਪੁਲਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਘਟਨਾ ਵਾਲੀ ਥਾਂ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਟੱਕਰ ਤੋਂ ਲੈ ਕੇ ਫਾਇਰਿੰਗ ਤੱਕ ਵਾਪਰੀ ਘਟਨਾ ਦੀ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਸਕੇ । ਪੁਲਸ ਵੱਲੋਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਫਾਇਰ ਕਿਸ ਵਿਅਕਤੀ ਨੇ ਕੀਤੇ ਅਤੇ ਇਸ ਘਟਨਾ ਪਿੱਛੇ ਅਸਲ ਕਾਰਨ ਕੀ ਸੀ। ਗੋਲੀ ਚੱਲਣ ਦੀ ਘਟਨਾ ਨੇ ਇਕ ਵਾਰ ਫਿਰ ਸਵਾਲ ਖੜ੍ਹਾ ਕਰ ਦਿੱਤਾ ਹੈ ? ਹੁਣ ਸਾਰਿਆਂ ਦੀ ਨਜ਼ਰ ਪੁਲਸ ਜਾਂਚ ’ਤੇ ਹੈ ਕਿ ਇਸ ਮਾਮਲੇ ਵਿਚ ਕੀ ਤੱਥ ਸਾਹਮਣੇ ਆਉਂਦੇ ਹਨ ਅਤੇ ਫਾਇਰਿੰਗ ਕਰਨ ਵਾਲੇ ਵਿਅਕਤੀ ਦੀ ਪਛਾਣ ਕਦੋਂ ਹੁੰਦੀ ਹੈ ।

