“Elderly Sikh Driver Assaulted in New York”
ਅਮਰੀਕਾ ‘ਚ ਬਜ਼ੁਰਗ ਸਿੱਖ ਡਰਾਈਵਰ ਦੀ ਬੇਰਿਹਮੀ ਨਾਲ ਕੁੱਟਮਾਰ

6 ਮਈ 2026, ਨਿਊਯਾਰਕ – ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਇੱਕ ਬਜ਼ੁਰਗ ਸਿੱਖ ਟੈਕਸੀ ਡਰਾਈਵਰ ਨਾਲ ਇੱਕ ਗੰਭੀਰ ਘਟਨਾ ਵਾਪਰੀ ਹੈ। ਇੱਕ ਅਫ਼ਰੀਕੀ-ਅਮਰੀਕੀ ਵਿਅਕਤੀ ਨੇ ਉਸ ਤੇ ਆਪਣੀ ਗੱਡੀ ਨੂੰ ਟੱਕਰ ਮਾਰਨ ਦਾ ਇਲਜ਼ਾਮ ਲਗਾਉਂਦਿਆਂ ਝਗੜਾ ਕੀਤਾ ਅਤੇ ਬੇਰਿਹਮੀ ਨਾਲ ਕੁੱਟਮਾਰ ਕੀਤੀ।
ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਹਮਲਾਵਰ ਵੱਲੋਂ ਬਜ਼ੁਰਗ ਸਿੱਖ ਵਿਅਕਤੀ ਨੂੰ ਧੱਕਾ ਮਾਰ ਕੇ ਧਰਤੀ ਤੇ ਡੇਗਣ ਅਤੇ ਕੁੱਟਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਘਟਨਾ ਨੇ ਅਮਰੀਕਾ ਵਿਚ ਵੱਸਦੇ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ।
ਸਿੱਖ ਆਗੂਆਂ ਅਤੇ ਵੱਖ-ਵੱਖ ਸਿੱਖ ਸੰਸਥਾਵਾਂ ਨੇ ਇਸ ਘਟਨਾ ਦੀ ਤੀਖੀ ਨਿੰਦਾ ਕੀਤੀ ਹੈ ਅਤੇ ਨਿਊਯਾਰਕ ਪੁਲਿਸ (NYPD) ਤੋਂ ਮੁਲਜ਼ਮ ਖਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਘਟਨਾ ਨੂੰ ਨਫ਼ਰਤੀ ਜੁਰਮ ਵਜੋਂ ਵੇਖਿਆ ਜਾ ਰਿਹਾ ਹੈ।
