Simranjit Singh Mann detained near Governor House
ਗਵਰਨਰ ਹਾਊਸ ਨੇੜੇ ਸਿਮਰਨਜੀਤ ਸਿੰਘ ਮਾਨ ਡਿਟੇਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਕੌਮੀ ਇਨਸਾਫ਼ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗਵਰਨਰ ਹਾਊਸ ਵੱਲ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਡਿਟੇਨ ਕਰ ਲਿਆ। ਮਾਨ ਗਵਰਨਰ ਹਾਊਸ ਦੇ ਨੇੜੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਪ੍ਰਦਰਸ਼ਨਕਾਰੀਆਂ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਰਾਜਪਾਲ ਭਵਨ ਵੱਲ ਮਾਰਚ ਕੀਤਾ ਜਾ ਰਿਹਾ ਸੀ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਰਸਤੇ ਵਿੱਚ ਬੈਰੀਕੇਡ ਲਗਾਏ ਗਏ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਰਿਪੋਰਟਾਂ ਮੁਤਾਬਕ ਸਿਮਰਨਜੀਤ ਸਿੰਘ ਮਾਨ ਦੇ ਗਵਰਨਰ ਹਾਊਸ ਨੇੜੇ ਪਹੁੰਚਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਅਤੇ ਕਿਹੜੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ, ਇਸ ਸਬੰਧੀ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।


