Lawyer and RTI Activist Simranjit Singh Shot Dead in Jalandhar
ਜਲੰਧਰ ‘ਚ ਵਕੀਲ ਤੇ RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

30 ਮਈ 2026, ਜਲੰਧਰ – ਜਲੰਧਰ ਵਿੱਚ ਦਿਨ ਦਿਹਾੜੇ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। RTI ਕਾਰਕੁਨ ਅਤੇ ਵਕੀਲ ਸਿਮਰਨਜੀਤ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ-ਲੁਧਿਆਣਾ ਹਾਈਵੇਅ ‘ਤੇ ਚਹੇੜੂ ਨੇੜੇ ਵਾਪਰੀ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਸਿਮਰਨਜੀਤ ਸਿੰਘ ਨੂੰ ਸਿੱਧਾ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾਈਆਂ। ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਲਾਕੇ ਦੇ CCTV ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਫਿਲਹਾਲ ਕਤਲ ਦੇ ਕਾਰਨਾਂ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।
