SIT expedites investigation in Behbal Kalan and Bargari cases
ਬਹਿਬਲ ਕਲਾਂ ਤੇ ਬਰਗਾੜੀ ਮਾਮਲੇ ‘ਚ ਸਿੱਟ ਨੇ ਤੇਜ਼ ਕੀਤੀ ਜਾਂਚ
ਕੋਟਕਪੁਰਾ/ਫਰੀਦਕੋਟ (ਆਵਾਜ਼ਿ ਕੌਮ ਬਿਊਰੋ)-ਬਹਿਬਲ ਕਲਾਂ ਗੋਲੀਕਾਂਡ ਅਤੇ ਬਰਗਾੜੀ ਘਟਨਾ ਮਾਮਲੇ ਦੀ ਜਾਂਚ ਲਈ ਗਠਿਕ ਐੱਸ.ਆਈ.ਟੀ. ਨੇ ਜਾਂਚ ਤੇਜ਼ ਕਰ ਦਿੱਤੀ ਹੈ, ਜਿਸ ਦੇ ਚੱਲਦੇ ਐੱਸ. ਆਈ. ਟੀ. ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕਰੇਗੀ। ਡੀ.ਆਈ.ਜੀ. ਹਰਜੀਤ ਸਿੰਘ ਦੀ ਅਗਵਾਈ ਵਾਲੀ ਐੱਸ.ਆਈ.ਟੀ. ਫਰੀਦਕੋਟ ਪਹੁੰਚੇਗੀ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਦੁਪਹਿਰ 1:00 ਵਜੇ ਸਿੱਟ ਬੁਰਜ ਜਵਾਹਰ ਸਿੰਘ ਵਾਲਾ, ਦੁਪਹਿਰ 1:45 ਵਜੇ ਬਰਗਾੜੀ ਅਤੇ ਦੁਪਹਿਰ 2:30 ਵਜੇ ਬਹਿਬਲ ਕਲਾਂ ਦਾ ਦੌਰਾ ਕਰੇਗੀ। ਇਸ ਤੋਂ ਬਾਅਦ ਸ਼ਾਮ 4:00 ਵਜੇ ਐੱਸ.ਆਈ.ਟੀ. ਬਾਜਾਖਾਨਾ ਪੁਲਸ ਚੌਕੀ ਵਿਖੇ ਰਿਕਾਰਡ ਅਤੇ ਕੇਸ ਪ੍ਰਾਪਰਟੀ ਦੀ ਜਾਂਚ ਕਰੇਗੀ। ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਸਿੱਟ ਵਿਜੇ ਸਾਂਪਲਾ, ਗਗਨਦੀਪ ਸਿੰਘ ਬਰਾੜ ਅਤੇ ਮਾਲਵਿੰਦਰ ਸਿੰਘ ਜੱਗੀ ਤੋਂ ਪੁੱਛਗਿੱਛ ਕਰ ਚੁੱਕੀ ਹੈ ਜਦਕਿ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਵੀ ਦਰਜ ਕੀਤੇ ਜਾ ਚੁੱਕੇ ਹਨ।

