Son of Speed Records owner dies in a road accident; mourning spreads across the Punjabi music industry
Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ ‘ਚ ਮੌਤ ! ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਪਸਰਿਆ ਮਾਤਮ
Jalandhar, (ਆਵਾਜ਼ਿ ਕੌਮ ਬਿਊਰੋ)-ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਸ ਵੇਲੇ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਲਾਈਨ ਨੇੜੇ ਸਥਿਤ ਫਲਾਈਓਵਰ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਸ਼ਹੂਰ ਪੰਜਾਬੀ ਮਿਊਜ਼ਿਕ ਕੰਪਨੀ ‘ਸਪੀਡ ਰਿਕਾਰਡਸ’ ਦੇ ਮਾਲਕ ਦਿਨੇਸ਼ ਓਲਕ ਦੇ ਪੁੱਤਰ ਦਿਵਿਤ ਓਲਕ ਅਤੇ ‘ਪੱਪੀ ਸਵੀਟਸ’ ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦੀ ਮੌਤ ਹੋ ਗਈ ਹੈ। ਇਹ ਹਾਦਸਾ ਤੜਕੇ ਲਗਭਗ 3 ਵਜੇ ਵਾਪਰਿਆ, ਜਦੋਂ ਦੋਵੇਂ ਆਪਣੇ ਦੋਸਤ ਦੀ ਜਨਮਦਿਨ ਦੀ ਪਾਰਟੀ ਤੋਂ ਫੋਕਸਵੈਗਨ ਕਾਰ ਵਿੱਚ ਘਰ ਪਰਤ ਰਹੇ ਸਨ। ਕਾਰ ਬੀ.ਐਮ.ਸੀ. ਚੌਂਕ ਤੋਂ ਬੀ.ਐਸ.ਐਫ. ਚੌਂਕ ਵੱਲ ਫਲਾਈਓਵਰ ‘ਤੇ ਜਾ ਰਹੀ ਸੀ। ਇਸ ਦੌਰਾਨ ਕਾਰ, ਫਲਾਈਓਵਰ ‘ਤੇ ਸਫਾਈ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਕੂੜਾ ਇਕੱਠਾ ਕਰਨ ਲਈ ਖੜ੍ਹੀ ਕੀਤੀ ਗਈ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਥਾਣਾ ਬਾਰਾਦਰੀ ਦੇ ਐਸ.ਐਚ.ਓ. ਸਾਹਿਲ ਚੌਧਰੀ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੇਹਾਂ ਨੂੰ ਕਬਜ਼ੇ ਵਿੱਚ ਲਿਆ। ਪਰਿਵਾਰਾਂ ਵੱਲੋਂ ਕੋਈ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਮ੍ਰਿਤਕ ਦੇਹਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ।

