Sri Akal Takht Summons CM Bhagwant Mann – Seeks Clarification on Bargari Case and Rehat Maryada
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ – ਬਰਗਾੜੀ ਮਾਮਲੇ ਅਤੇ ਰਹਿਤ ਮਰਿਆਦਾ ਨੂੰ ਲੈ ਕੇ ਸਪੱਸ਼ਟੀਕਰਨ ਮੰਗਿਆ

05 ਜਨਵਰੀ 2026, ਅੰਮ੍ਰਿਤਸਰ – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਅਧਿਕਾਰਤ ਪੱਤਰ ਜਾਰੀ ਕਰਕੇ 15 ਜਨਵਰੀ 2026 ਨੂੰ ਸਵੇਰੇ 10 ਵਜੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਵੱਲੋਂ ਬਰਗਾੜੀ ਮਾਮਲੇ ਸਬੰਧੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੋਂ ਭੱਜਣ ਅਤੇ ਸਿੱਖ ਰਹਿਤ ਮਰਿਆਦਾ ਤੇ ਗੁਰੂ ਸਾਹਿਬਾਨ ਵੱਲੋਂ ਬਖਸੇ ਸਿਧਾਂਤਾਂ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ।

ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਵੱਲੋਂ ਦਿੱਤੀਆਂ ਕੁਝ ਇਤਰਾਜ਼ਯੋਗ ਵੀਡੀਓ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਸਿੱਖ ਗੁਰੂ ਸਾਹਿਬਾਨ ਅਤੇ 20ਵੀਂ ਸਦੀ ਦੇ ਮਹਾਨ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਅਤਿ ਇਤਰਾਜ਼ਯੋਗ ਗਤੀਵਿਧੀ ਕੀਤੀ ਗਈ ਹੈ। ਇਸ ਤੋਂ ਇਲਾਵਾ ਗਾਇਕ ਜਸਬੀਰ ਜੱਸੀ ਦੇ ਹੱਕ ਵਿੱਚ ਦਿੱਤੇ ਬਿਆਨ ਅਤੇ ਰਹਿਤ ਮਰਿਆਦਾ ਨੂੰ ਲੈ ਕੇ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਸੰਗਤ ਵਿੱਚ ਇਸ ਫੈਸਲੇ ਨੂੰ ਬਹੁਤ ਸਤਿਕਾਰ ਮਿਲ ਰਿਹਾ ਹੈ ਅਤੇ ਇਹ ਪੰਥਕ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਨੂੰ ਦਰਸਾਉਂਦਾ ਹੈ। ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਏਕਜੁਟ ਰਹਿਣ ਅਤੇ ਇਨਸਾਫ਼ ਲਈ ਸਹਿਯੋਗ ਦੇਣ। ਅਸੀਂ ਲਗਾਤਾਰ ਅਪਡੇਟ ਦਿੰਦੇ ਰਹਾਂਗੇ।
