Sri Chamkaur Sahib: Grand Nagar Kirtan Dedicated to Elder Sahibzade & Chamkaur Martyrs
ਸ੍ਰੀ ਚਮਕੌਰ ਸਾਹਿਬ ਵਿੱਚ ਵੱਡੇ ਸਾਹਿਬਜ਼ਾਦਿਆਂ ਤੇ ਸਾਕਾ ਚਮਕੌਰ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

22 ਦਸੰਬਰ 2025, ਸ੍ਰੀ ਚਮਕੌਰ ਸਾਹਿਬ – ਵੱਡੇ ਸਾਹਿਬਜ਼ਾਦੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਤੇ ਸਾਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕੱਚੀ ਗੜ੍ਹੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਿਕਲਿਆ ਤੇ ਵੱਡੀ ਸੰਗਤ ਨੇ ਹਾਜ਼ਰੀ ਭਰੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਨਗਰ ਕੀਰਤਨ ਵਿੱਚ ਗੁਰਬਾਣੀ ਕੀਰਤਨ ਤੇ ਜੈਕਾਰਿਆਂ ਨਾਲ ਮਾਹੌਲ ਚੜ੍ਹਦੀ ਕਲਾ ਵਾਲਾ ਬਣਿਆ। ਇਹ ਸਮਾਗਮ ਸਿੱਖ ਇਤਿਹਾਸ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਨ ਵਾਲਾ ਬਣਿਆ।
