SSP Pathankot’s big action: surprise checking of police stations and command centers, instructions given to officers
SSP ਪਠਾਨਕੋਟ ਦਾ ਵੱਡਾ ਐਕਸ਼ਨ: ਥਾਣਿਆਂ ਤੇ ਕਮਾਂਡ ਸੈਂਟਰ ਦੀ ਅਚਨਚੇਤ ਚੈਕਿੰਗ, ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਪਠਾਨਕੋਟ (ਆਵਾਜ਼ਿ ਕੌਮ ਬਿਊਰੋ)-ਐੱਸ. ਐੱਸ. ਪੀ. ਪਠਾਨਕੋਟ ਵੱਲੋਂ ਪੁਲਸ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਜ਼ਮੀਨੀ ਪੱਧਰ ’ਤੇ ਪੁਲਸ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਥਾਣਾ ਡਿਵੀਜ਼ਨ ਨੰਬਰ-1, ਥਾਣਾ ਸਾਈਬਰ ਕ੍ਰਾਈਮ ਅਤੇ ਕਮਾਂਡ ਐਂਡ ਕੰਟਰੋਲ ਸੈਂਟਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਐੱਸ. ਐੱਸ. ਪੀ. ਮਨਪ੍ਰੀਤ ਸਿੰਘ ਵੱਲੋਂ ਥਾਣਿਆਂ ਦੇ ਰੋਜ਼ਾਨਾ ਕੰਮਕਾਜ, ਪੁਲਸ ਕਰਮਚਾਰੀਆਂ ਦੀ ਡਿਊਟੀ, ਸ਼ਿਕਾਇਤਾਂ ਦੇ ਨਿਪਟਾਰੇ ਅਤੇ ਪੁਲਸ ਦੀਆਂ ਆਪਰੇਸ਼ਨਲ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਈ ਰੱਖਣ ਅਤੇ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਸਮੇਂ ਸਿਰ ਕਾਰਵਾਈ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਐੱਸ. ਐੱਸ. ਪੀ. ਨੇ ਪੁਲਸ ਕਰਮਚਾਰੀਆਂ ਨੂੰ ਅਨੁਸ਼ਾਸਨ ਨੂੰ ਪਹਿਲ ਦੇਣ ਦੇ ਨਾਲ ਆਪਣੀ ਡਿਊਟੀ ਪੂਰੀ ਲਗਨ, ਪੇਸ਼ੇਵਰਾਨਾ ਢੰਗ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਰੱਖਣਾ ਹੈ। ਚੈਕਿੰਗ ਦੌਰਾਨ ਪੁਲਸ ਅਧਿਕਾਰੀਆਂ ਨੂੰ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ ਰਹਿਣ ਅਤੇ ਆਪਰੇਸ਼ਨਲ ਪੱਧਰ ’ਤੇ ਪੂਰੀ ਚੌਕਸੀ ਬਣਾਈ ਰੱਖਣ ਦੇ ਵੀ ਨਿਰਦੇਸ਼ ਦਿੱਤੇ ਗਏ।

