Stern decision by the five Singh Sahibs: Amarjit Singh Chawla and Malkit Singh expelled from the Khalsa Panth over serious allegations
ਪੰਜ ਸਿੰਘ ਸਾਹਿਬਾਨ ਵੱਲੋਂ ਸਖ਼ਤ ਫ਼ੈਸਲਾ : ਅਮਰਜੀਤ ਸਿੰਘ ਚਾਵਲਾ ਅਤੇ ਮਲਕੀਤ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ਤਹਿਤ ਦੋਵਾਂ ਨੂੰ ਕੀਤਾ ਖਾਲਸਾ ਪੰਥ ’ਚੋਂ ਖਾਰਜ
Amritsar, (ਆਵਾਜ਼ਿ ਕੌਮ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਉੱਤੇ ਇੱਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਕਰਦਿਆਂ ਦੋਵਾਂ ਨੂੰ ਖ਼ਾਲਸਾ ਪੰਥ ਵਿੱਚੋਂ ਖਾਰਜ ਕਰ ਦਿੱਤਾ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅਮਰਜੀਤ ਸਿੰਘ ਚਾਵਲਾ, ਮੁਅੱਤਲ ਗ੍ਰੰਥੀ ਮਲਕੀਤ ਸਿੰਘ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ੁਭਾਸ਼ ਨਗਰ ਨਵੀਂ ਦਿੱਲੀ ਦੇ ਪ੍ਰਧਾਨ ਤੇ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਮੀਰਾ ਰੋਡ, ਠਾਣੇ, ਮੁੰਬਈ ਦੇ ਮਾਮਲਿਆਂ ਸਬੰਧੀ ਅੱਜ ਕੀਤੇ ਗਏ ਫੈਸਲੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਉੱਤੇ ਇੱਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਕਰਦਿਆਂ ਦੋਵਾਂ ਨੂੰ ਖ਼ਾਲਸਾ ਪੰਥ ਵਿੱਚੋਂ ਖਾਰਜ ਕਰ ਦਿੱਤਾ ਹੈ। ਕਿਹਾ ਗਿਆ ਹੈ ਕਿ ਗੰਭੀਰ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਹ ਲੱਗੀ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦੋਵਾਂ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਦੋਵਾਂ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਗਈ ਹੈ।
ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿੱਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦਾ ਉਹ ਪੰਥ ਵਿੱਚੋਂ ਖਾਰਜ ਮੰਨੇ ਜਾਣਗੇ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਹਾਜ਼ਰ ਸਨ।





