Sukhbir Badal will take the final decision regarding the alliance, says senior leader Dr. Daljit Cheema
ਗਠਜੋੜ ‘ਤੇ ਆਖ਼ਰੀ ਫ਼ੈਸਲਾ ਸੁਖਬੀਰ ਬਾਦਲ ਕਰਨਗੇ, ਸੀਨੀਅਰ ਆਗੂ ਡਾ. ਦਲਜੀਤ ਚੀਮਾ ਦਾ ਬਿਆਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਤੇ ਭਾਜਪਾ ਦੇ ਮੁੜ ਗੱਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਆਗੂਆਂ ਨੇ ਆਪਣੇ ਵਿਚਾਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਪਹੁੰਚਾ ਦਿੱਤੇ ਹਨ। ਹੁਣ ਗੱਠਜੋੜ ਬਾਰੇ ਅੰਤਿਮ ਫ਼ੈਸਲਾ ਉਹੀ ਕਰਨਗੇ ਅਤੇ ਇਸ ਦਾ ਐਲਾਨ ਵੀ ਉਨ੍ਹਾਂ ਵੱਲੋਂ ਕੀਤਾ ਜਾਵੇਗਾ। ਡਾ. ਚੀਮਾ ਮੁਤਾਬਕ ਪਾਰਟੀ ਦੇ ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਪ੍ਰਧਾਨ ਨੂੰ ਫ਼ੈਸਲਾ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਗੱਠਜੋੜ ਬਾਰੇ ਸਿੱਧਾ ਹਾਂ ਜਾਂ ਨਾਂਹ ’ਚ ਜਵਾਬ ਦੇਣ ਦੀ ਬਜਾਏ ਕਿਹਾ ਕਿ ਫੈਸਲਾ ਪੰਜਾਬ ਤੇ ਪਾਰਟੀ ਦੇ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਲਿਆ ਜਾਵੇਗਾ।

