Sukhbir Singh Badal met Parvinder Jhota’s family, assured support in the fight for justice
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇ ਸੁਖਬੀਰ ਸਿੰਘ ਬਾਦਲ, ਇਨਸਾਫ਼ ਦੀ ਲੜਾਈ ’ਚ ਸਾਥ ਦੇਣ ਦਾ ਭਰੋਸਾ
ਚੰਡੀਗੜ੍ਹ, (ਆਵਾਜ਼ਿ ਕੌਮ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਸਥਿਤ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਭਾਈ ਝੋਟਾ ਦੇ ਮਾਤਾ-ਪਿਤਾ, ਧਰਮਪਤਨੀ ਅਤੇ ਦੋਵੇਂ ਛੋਟੇ ਬੱਚਿਆਂ ਨਾਲ ਹਮਦਰਦੀ ਪ੍ਰਗਟਾਈ। ਸੁਖਬੀਰ ਬਾਦਲ ਨੇ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਪਰਿਵਾਰ ਦੇ ਹੌਸਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਉਹ ਨਿੱਜੀ ਤੌਰ ’ਤੇ ਪਰਿਵਾਰ ਅਤੇ ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਈ ਝੋਟਾ ਵੱਲੋਂ ਕੀਤੇ ਸੰਘਰਸ਼ ਨੂੰ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੀ ਗੱਲ ਵੀ ਕਹੀ।

