Sukhraj Singh Randhawa becomes honorary member of Punjab NRI Commission, vows to resolve issues of migrants
ਸੁਖਰਾਜ ਸਿੰਘ ਰੰਧਾਵਾ ਬਣੇ ਪੰਜਾਬ NRI ਕਮਿਸ਼ਨ ਦੇ ਆਨਰੇਰੀ ਮੈਂਬਰ, ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦਾ ਲਿਆ ਅਹਿਦ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਸਰਕਾਰ ਵੱਲੋਂ ਪੰਜਾਬ ਰਾਜ ਐੱਨਆਰਆਈ ਕਮਿਸ਼ਨ ਵਿੱਚ ਸੁਖਰਾਜ ਸਿੰਘ ਰੰਧਾਵਾ ਨੂੰ ਆਨਰੇਰੀ ਮੈਂਬਰ ਨਿਯੁਕਤ ਕੀਤਾ ਗਿਆ । ਇਸ ਨਿਯੁਕਤੀ ਨਾਲ ਕਮਿਸ਼ਨ ਵਿੱਚ ਉਨ੍ਹਾਂ ਨੂੰ ਸਰਕਾਰ ਵੱਲੋਂ ਨਾਮਜ਼ਦ ਮੈਂਬਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜਿੰਮੇਵਾਰੀ ਮਿਲਣ ਤੇ ਜਿੱਥੇ ਸੁਖਰਾਜ ਸਿੰਘ ਰੰਧਾਵਾ ਨੇ ਪੰਜਾਬ ਐੱਨਆਰਆਈ ਕਮਿਸ਼ਨ ਦਾ ਧੰਨਵਾਦ ਕੀਤਾ ਉੱਥੇ ਹੀ ਉਹਨਾਂ ਨੇ ਕਿਹਾ ਕਿ ਆਸਟਰੇਲੀਆ ਦੀ ਸਿਟੀਜਨਸ਼ਿਪ ਹੋਣ ਦੇ ਨਾਤੇ ਮੈਂ ਆਪਣੀ ਇਸ ਜਿੰਮੇਵਾਰੀ ਨੂੰ ਨਿਭਾਉਂਦੇ ਹੋਏ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ, ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਦੇ ਨਿਪਟਾਰੇ ਲਈ ਅਹਿਮ ਭੂਮਿਕਾ ਨਿਭਾਉਂਣ ਵਾਸਤੇ ਪੂਰੇ ਤਨ ਮਨ ਨਾਲ ਸਖਤ ਮਿਹਨਤ ਕਰਾਂਗਾ। ਉਹਨਾਂ ਦੱਸਿਆ ਕਿ ਕਮਿਸ਼ਨ ਵਿੱਚ ਚੇਅਰਮੈਨ ਸਮੇਤ ਵੱਖ-ਵੱਖ ਮੈਂਬਰਾਂ ਦੀ ਵਿਵਸਥਾ ਹੈ ਅਤੇ ਕਮਿਸ਼ਨ ਦੀ ਅਗਵਾਈ ਆਮ ਤੌਰ ’ਤੇ ਸੇਵਾਮੁਕਤ ਹਾਈਕੋਰਟ ਜੱਜ ਵੱਲੋਂ ਕੀਤੀ ਜਾਂਦੀ ਹੈ, ਜਦਕਿ ਹੋਰ ਮੈਂਬਰਾਂ ਵਿੱਚ ਅਧਿਕਾਰੀ ਅਤੇ ਸਰਕਾਰ ਵੱਲੋਂ ਨਾਮਜ਼ਦ ਗੈਰ-ਸਰਕਾਰੀ ਮੈਂਬਰ ਸ਼ਾਮਲ ਹੁੰਦੇ ਹਨ। ਸੁਖਰਾਜ ਸਿੰਘ ਰੰਧਾਵਾ ਨੇ ਇਹ ਵੀ ਕਿਹਾ ਕਿ ਉਨਾਂ ਦੀ ਇਸ ਨਿਯੁਕਤੀ ਨੂੰ ਐਨਆਰਆਈ ਭਾਈਚਾਰੇ ਨਾਲ ਜੁੜੇ ਮਾਮਲਿਆਂ ਵਿੱਚ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਵਜੋਂ ਦੇਖਿਆ ਜਾ ਰਿਹਾ ਹੈ। ਮੈਂਬਰ ਵਜੋਂ ਉਹ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਤ ਮੁੱਦਿਆਂ ਨੂੰ ਸਰਕਾਰ ਅਤੇ ਕਮਿਸ਼ਨ ਦੇ ਧਿਆਨ ਵਿੱਚ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਸੁਖਰਾਜ ਸਿੰਘ ਰੰਧਾਵਾ ਦੀ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਵਰਗਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

