Summons issued to Punjab IAS officer, summons issued on 18th
ਪੰਜਾਬ ਦੇ IAS ਅਫ਼ਸਰ ਨੂੰ ਸੰਮਨ ਜਾਰੀ, 18 ਤਾਰੀਖ਼ ਨੂੰ ਕੀਤਾ ਗਿਆ ਤਲਬ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਪੰਜਾਬ ਕੈਡਰ ਦੇ ਆਈ. ਏ. ਐੱਸ. ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ ਸੰਮਨ ਜਾਰੀ ਕਰਕੇ 18 ਅਗਸਤ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਹ ਕਾਰਵਾਈ ਮੋਹਾਲੀ ਸਥਿਤ ਸਨਟੈਕ ਸਿਟੀ ਪ੍ਰਾਜੈਕਟ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਦੇ ਮਾਮਲੇ ‘ਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਜਾਂਚ ਦਾ ਕੇਂਦਰ ਚੇਂਜ ਆਫ਼ ਲੈਂਡ ਯੂਜ਼ (ਸੀ. ਐੱਲ. ਯੂ.) ਦੀ ਮਨਜ਼ੂਰੀ ਪ੍ਰਕਿਰਿਆ ਹੈ। ਦੋਸ਼ ਹੈ ਕਿ ਪ੍ਰਾਜੈਕਟ ਨੂੰ ਸੀ. ਐੱਲ. ਯੂ. ਦੀ ਮਨਜ਼ੂਰੀ ਦੇਣ ‘ਚ ਨਿਯਮਾਂ ਦੇ ਉਲੰਘਣ ਅਤੇ ਬੇਨਿਯਮੀਆਂ ਹੋਈਆਂ, ਜਿਸ ਦੀ ਈ. ਡੀ. ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਲ 2024 ‘ਚ ਕੰਵਲਪ੍ਰੀਤ ਬਰਾੜ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਨਿਰਦੇਸ਼ਕ ਦੇ ਅਹੁਦੇ ‘ਤੇ ਤਾਇਨਾਤ ਸੀ। ਇਸ ਦੌਰਾਨ ਸਨਟੈਕ ਸਿਟੀ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਹੁਣ ਜਾਂਚ ਏਜੰਸੀ ਇਸ ਮਨਜ਼ੂਰੀ ਪ੍ਰਕਿਰਿਆ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ ‘ਤੇ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਸੂਤਰਾਂ ਦੇ ਮੁਤਾਬਕ ਪੁੱਛਗਿੱਛ ਦੌਰਾਨ ਪ੍ਰਾਜੈਕਟ ਦੀ ਮਨਜ਼ੂਰੀ, ਸੀ. ਐੱਲ. ਯੂ. ਮਨਜ਼ੂਰੀ ਦੀ ਪ੍ਰਕਿਰਿਆ ਅਤੇ ਸਬੰਧਿਤ ਦਸਤਾਵੇਜ਼ਾਂ ਨੂੰ ਲੈ ਕੇ ਵਿਸਥਾਰ ਪੂਰਵਕ ਜਾਣਕਾਰੀ ਲਈ ਜਾ ਸਕਦੀ ਹੈ। ਫਿਲਹਾਲ ਈ. ਡੀ. ਵਲੋਂ ਮਾਮਲੇ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

