“Salute to the Courage of Dr. Gagandeep Randhawa’s Wife: Sunil Jakhar”
“ਗਗਨਦੀਪ ਰੰਧਾਵਾ ਦੀ ਪਤਨੀ ਦੇ ਹੌਸਲੇ ਨੂੰ ਸਲਾਮ ਕਰਦਾ ਹਾਂ: ਸੁਨੀਲ ਜਾਖੜ”

26 ਮਾਰਚ 2026 ਚੰਡੀਗੜ੍ਹ – ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਡਾ. ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਉਨ੍ਹਾਂ ਦੀ ਪਤਨੀ ਉਪਿੰਦਰਜੀਤ ਕੌਰ ਦੇ ਹੌਸਲੇ ਅਤੇ ਬਹਾਦਰੀ ਦੀ ਖੁੱਲ੍ਹੀ ਤਾਰੀਫ਼ ਕੀਤੀ ਹੈ।
ਜਾਖੜ ਨੇ ਕਿਹਾ, “ਮੈਂ ਗਗਨਦੀਪ ਰੰਧਾਵਾ ਦੀ ਪਤਨੀ ਦੇ ਬਹਾਦਰੀ ਭਰੇ ਹੌਸਲੇ ਨੂੰ ਸਲਾਮ ਕਰਦਾ ਹਾਂ। ਉਹ ਆਪਣੇ ਪਤੀ ਦੀ ਮੌਤ ਦੀ ਲੜਾਈ ਬੜੇ ਹੌਸਲੇ ਅਤੇ ਡਟ ਕੇ ਲੜ ਰਹੀ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਗਗਨਦੀਪ ਰੰਧਾਵਾ ਦੇ ਪਰਿਵਾਰ ਨੂੰ ਹਾਲੇ ਤੱਕ ਉਚਿਤ ਸੁਰੱਖਿਆ ਨਹੀਂ ਦਿੱਤੀ ਗਈ ਹੈ, ਜਿਸ ਲਈ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ।
ਸੁਨੀਲ ਜਾਖੜ ਨੇ ਭਰੋਸਾ ਦਿੱਤਾ ਕਿ ਭਾਜਪਾ ਡਾ. ਰੰਧਾਵਾ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਨਿਆਂ ਦਿਵਾਉਣ ਲਈ ਹਰ ਤਰ੍ਹਾਂ ਦਾ ਸਮਰਥਨ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ।
ਇਸ ਬਿਆਨ ਨਾਲ ਰਾਜਨੀਤਕ ਗਰਮਾਹਟ ਵਧ ਗਈ ਹੈ ਅਤੇ ਡਾ. ਰੰਧਾਵਾ ਦੇ ਪਰਿਵਾਰ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ।
