Suntec City case: ED summons two IAS officers of Punjab government
ਸਨਟੈਕ ਸਿਟੀ ਮਾਮਲਾ: ਈਡੀ ਵੱਲੋਂ ਪੰਜਾਬ ਸਰਕਾਰ ਦੇ ਦੋ IAS ਅਧਿਕਾਰੀਆਂ ਨੂੰ ਸੰਮਨ ਜਾਰੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਸਨਟੈਕ ਸਿਟੀ ਅਤੇ ਇਕ ਬਿਲਡਰ ਨਾਲ ਜੁੜੇ ਕਥਿਤ ਘਪਲੇ ਦੀ ਜਾਂਚ ਦੇ ਸਿਲਸਿਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਸੰਮਨ ਭੇਜਿਆ ਹੈ। ਉਨ੍ਹਾਂ ਨੂੰ 31 ਅਗਸਤ ਨੂੰ ਜਲੰਧਰ ਸਥਿਤ ਈ. ਡੀ. ਦੇ ਜ਼ੋਨਲ ਦਫ਼ਤਰ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਆਈ. ਏ. ਐੱਸ. ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਵੀ ਮੁੜ ਸੰਮਨ ਜਾਰੀ ਕਰ ਕੇ 27 ਅਗਸਤ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ, ਜੋ ਪਹਿਲਾਂ 18 ਅਗਸਤ ਨੂੰ ਪੇਸ਼ ਹੋ ਚੁੱਕੇ ਹਨ। ਹੁਣ ਉਨ੍ਹਾਂ ਨੂੰ ਮਾਮਲੇ ਨਾਲ ਸਬੰਧਤ ਵਾਧੂ ਦਸਤਾਵੇਜ਼ ਨਾਲ ਲਿਆਉਣ ਲਈ ਕਿਹਾ ਗਿਆ ਹੈ। ਅਨੁਰਾਗ ਵਰਮਾ ਪਹਿਲੀ ਵਾਰ ਈ. ਡੀ. ਸਾਹਮਣੇ ਪੇਸ਼ ਹੋਣਗੇ। ਉਹ ਇਸ ਸਮੇਂ ਵਧੀਕ ਮੁੱਖ ਸਕੱਤਰ, ਮਾਲ ਵਜੋਂ ਤਾਇਨਾਤ ਹਨ, ਜੋ ਕਥਿਤ ਬੇਨਿਯਮੀਆਂ ਸਮੇਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁਖੀ ਸਨ।

