ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਜਥੇਦਾਰ ਗੜਗੱਜ, ਬਾਬਾ ਟੇਕ ਸਿੰਘ ਨੂੰ ਤਨਖਾਹੀਆ ਕੀਤਾ

ਪਟਨਾ (21 ਮਈ, 2025): ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਨੇ ਅੱਜ ਵਿਸ਼ੇਸ਼ ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਨੂੰ ਤਖਤ ਦੀ ਮਰਿਆਦਾ ਭੰਗ ਕਰਨ ਦੇ ਦੋਸ਼ ਵਿੱਚ ਤਨਖਾਹੀਆ ਘੋਸ਼ਿਤ ਕੀਤਾ। ਉਨ੍ਹਾਂ ’ਤੇ ਪ੍ਰਬੰਧਕੀ ਕਮੇਟੀ ਦੇ ਅਧਿਕਾਰਾਂ ਵਿੱਚ ਦਖਲਅੰਦਾਜ਼ੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੁਕਮਨਾਮਾ ਜਾਰੀ ਕਰਨ ਦਾ ਇਲਜ਼ਾਮ ਹੈ।
ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਅੰਦਰ ਤਖਤ ਸਾਹਿਬ ਵਿਖੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ, ਗਿਆਨੀ ਰਣਜੀਤ ਸਿੰਘ ਗੌਹਰ ’ਤੇ ਪੰਥ ਵਿੱਚੋਂ ਛੇਕਣ ਦਾ ਪੁਰਾਣਾ ਆਦੇਸ਼ ਬਰਕਰਾਰ ਰੱਖਿਆ ਗਿਆ। ਪੰਜ ਪਿਆਰਿਆਂ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਜਾਂ ਕਿਸੇ ਹੋਰ ਤਖਤ ਦੇ ਹੁਕਮ ਇਥੇ ਲਾਗੂ ਨਹੀਂ ਹੋਣਗੇ।
ਅੱਜ ਮਿਤੀ ੨੧ ਮਈ ੨੦੨੫ ਦਿਨ ਬੁਧਵਾਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯਗੋ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਹੋਈ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਅਤੇ ਆਪੋਥਾਪੀ ਜਥੇਦਾਰ ਜਿਸ ਨੂੰ ਪੰਥ ਵੱਲੋਂ ਅਸਵੀਕਾਰ ਕਰਦੇ ਹੋਏ ਨਕਾਰ ਦਿਤਾ ਗਿਆ ਹੈ, ਉਨ੍ਹਾਂ ਵੱਲੋਂ ਰਾਜਨੀਤੀ ਤੋਂ ਪ੍ਰੇਰੀਤ ਹੋਕੇ ਅੱਜ ਜਾਰੀ ਕੀਤੇ ਗਏ ਹੁਕਮਨਾਮਾ ਜਿਸ ਰਾਹੀਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬ ਵੱਲੋਂ ਜਾਰੀ ਹੁਕਮਨਾਮਾ ਅਤੇ ਆਦੇਸ਼ (ਤਪਸ/5/ਹ/2022 ਮਿਤੀ ੧੧/੦੯/२०२२ भडे उपम/10//2022 भिडी २५/११/२०२२ भडे उपम/14/3/2022 भिडी ०९/१२/२०२२ भरि) ਦੀ ਉਲੰਘਨਾ ਕਰਨ ਦਾ ਦੋਸ਼ੀ ਮਨਦੇ ਹੋਏ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸੰਵਿਧਾਨ ਅਤੇ ਉਪਨਿਯਮ ਨੂੰ ਚੁਣੋਤੀ ਦਿੰਦੇ ਹੋਏ ਇਥੇ ਦੇ ਪ੍ਰਬੰਧਕ ਕਮੇਟੀ ਦੇ ਅਧੀਕਾਰ ਅਤੇ ਸ਼ਕਤੀ ਵਿਚ ਦਖ਼ਲਅੰਦਾਜ਼ੀ ਕਰਕੇ ਉਸ ਦੇ ਨਿਰਣੈ ਖਿਲਾਫ (ਮਿਤੀ ੯/੧੦ ਮਈ ੨੦੨੩ ਦੀ ਇਕਤਰਤਾ ਵਿਚ ਲਿਤੇ ਗਏ ਫੈਸਲੇ) ਹੁਕਮਨਾਮਾ ਜਾਰੀ ਕਰਨ ਦਾ ਦੋਸ਼ੀ ਮਨਦੇ ਹੋਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗਜ ਅਤੇ ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਾਨ-ਸਨਮਾਨ, ਮਰਿਆਦਾ, ਪਰੰਪਰਾ, ਸੰਪ੍ਰਭੂਤਾ ਆਦਿ ਨੂੰ ਠੇਸ ਪਹੁੰਚਾਨ ਦਾ ਗੰਭੀਰ ਦੋਸ਼ੀ ਮਨਦੇ ਹੋਏ ਤਨਖਾਹੀਆ ਘੋਸ਼ੀਤ ਕੀਤਾ ਜਾਂਦਾ ਹੈ। ਇਸ ਘਟਨਾਕਰਮ ਵਿਚ ਸ. ਸੁਖਬੀਰ ਸਿੰਘ ਬਾਦਲ ਦੇ ਦਖ਼ਲਅੰਦਾਜ਼ੀ ਅਤੇ ਸਾਜਿਸਕਰਤਾ ਦੇ ਰੂਪ ਵਿਚ ਸ਼ਾਮਲ ਹੋਣ ਦੀ ਜਾਣਕਾਰੀ ਵੀ ਪੁੱਜ ਰਹੀਂ ਹੈ, ਇਸ ਲਈ ਸ. ਸੁਖਬੀਰ ਸਿੰਘ ਬਾਦਲ ਨੂੰ ੧੦ ਦਿਨ ਦੇ ਅੰਦਰ-ਅੰਦਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਦੇ ਸਾਹਮਨੇ ਸਾਰੀਰਕ ਰੂਪ ਵਿਚ ਪੇਸ਼ ਹੋਕੇ ਆਪਣਾ ਪੱਖ ਰਖਣ ਲਈ ਆਦੇਸ਼ ਦਿਤਾ ਜਾਂਦਾ ਹੈ. ਇਸ ਆਦੇਸ਼ ਦੀ ਉਲੰਘਣਾ ਹੋਣ ਤੇ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਸਾਰੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਨੂੰ ਸਖ਼ਤ ਆਦੇਸ਼ ਦਿਤਾ ਜਾਂਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਅਤੇ ਆਪੋਥਾਪੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ਼ ਅਤੇ ਗਿਆਨੀ ਟੇਕ ਸਿੰਘ ਵੱਲੋਂ ਅੱਜ ਜਾਰੀ ਕੀਤੇ ਗਏ ਮਤਾ ਜਿਸ ਰਾਹੀਂ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ, ਇਸ ਹੁਕਮ ਨੂੰ ਮਨਣ ਤੋਂ ਸਖ਼ਤ ਮਨਾ ਕੀਤਾ ਜਾਂਦਾ ਹੈ ਅਤੇ ਰੋਕ ਲਾਈ ਜਾਂਦੀ ਹੈ। ਜੇਕਰ ਕੋਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮਾ ਦਾ ਵਿਰੋਧ ਕਰਦਾ ਹੈ ਜਾਂ ਮਨਣ ਤੋਂ ਇਨਕਾਰ ਕਰਦਾ ਹੈ ਤਾਂ ਉਨ੍ਹਾਂ ਉਤੇ ਵੀ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸੰਬੰਧੀਤ ਜਾਰੀ ਕੀਤੇ ਗਏ ਹੁਕਮਨਾਮਾ ਜਾਂ ਆਦੇਸ਼ ਨੂੰ ਰੱਦ ਕੀਤੀ ਜਾਂਦਾ ਹੈ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਪਹਿਲਾ ਜਾਰੀ ਹੁਕਮਨਾਮਾ ਅਨੁਸਾਰ ਗਿਆਨੀ ਰਣਜੀਤ ਸਿੰਘ ਗੋਹਰ ਦੇ ਉਤੇ ਲਗੇ ਤਨਖਾਹੀਆ ਅਤੇ ਪੰਥ ਤੋਂ ਛੇਕੇ ਹੋਣ ਦਾ ਆਦੇਸ਼ ਪੁਰੀ ਤਰ੍ਹਾਂ ਲਾਗੂ ਰਵੇਗਾ। ਨਾਲ ਨੀਂ ਇਹ ਆਦੇਸ਼ ਦਿਤਾ ਜਾਂਦਾ ਹੈ ਕਿ ਅੱਜ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਬਾਹਰੀ ਕਿਸੇ ਵੀ ਤਖ਼ਤ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਆਦੇਸ਼ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਾ ਲਾਗੂ ਕੀਤਾ ਜਾਵੇਗਾ ਅਤੇ ਨਾ ਹੀਂ ਮਨਿਆ ਜਾਵੇਗਾ. ਇਸ ਆਦੇਸ਼ ਦਾ ਸਖ਼ਤੀ ਨਾਲ ਪਾਲਨ ਕੀਤਾ ਜਾਵੇ।
ਪੰਜ ਪਿਆਰੇ ਸਿੰਘ ਸਾਹਿਬਾਨ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ
(ਸਿੰਘ ਸਾਹਿਬ ਭਾਈ ਦਲੀਪ ਸਿੰਘ) ਐਡੀਸਨਲ ਹੈਡ ਗ੍ਰੰਥੀ
(ਸਿੰਘ ਸਾਹਿਬ ਭਾਈ ਬਲਦੇਵ ਸਿੰਘ) ਜਥੇਦਾਰ, ਹੈਡ ਗ੍ਰੰਥੀ
(ਸਿੰਘ ਸਾਹਿਬ ਭਾਈ ਗੁਰਦਿਆਲ ਸਿੰਘ ਐਡੀਸਨਲ ਹੈਡ ਗ੍ਰੰਥੀ
(ਸਿੰਘ ਸਾਹਿਬ ਭਾਈ ਪਰਸ਼ੁਰਾਮ ਸਿੰਘ)ਸੀ: ਮੀਤ ਗ੍ਰੰਥੀ
(ਸਿੰਘ ਸਾਹਿਬ ਭਾਈ ਅਮਰਜੀਤ ਸਿੰਘ) ਮੀਤ ਗ੍ਰੰਥੀ