Tanda police detained ‘Waris Punjab De’ leaders following the murder of Parvinder Jhota
ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ ਨਜ਼ਰਬੰਦ
ਟਾਂਡਾ ਉੜਮੁੜ (ਆਵਾਜ਼ਿ ਕੌਮ ਬਿਊਰੋ)-ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਤੋਂ ਬਾਅਦ ਇਸ ਦੀ ਆਵਾਜ਼ ਹੁਣ ਟਾਂਡਾ ਇਲਾਕੇ ‘ਚ ਵੀ ਪਹੁੰਚਣ ਲੱਗੀ ਹੈ । ਇਸ ਬਾਰੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੇ ਗਏ ਇਸ ਕਤਲ ਦੀ ਨਿਖੇਧੀ ਕਰਦੇ ਹੋਏ 15 ਅਕਤੂਬਰ ਨੂੰ ਕੀਤੇ ਜਾ ਰਹੇ ਪੰਜਾਬ ਬੰਦ ਦੇ ਸਮਰਥਨ ‘ਚ ਆਪਣੀ ਪ੍ਰਤੀਕਿਰਿਆ ਕਰਨੀ ਸ਼ੁਰੂ ਕਰ ਦਿੱਤੀ ਹੈ। ਲੋਕ ਇਨਕਲਾਬ ਮੰਚ ਟਾਂਡਾ ਕਿ ਸਾਂਝ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਕੀਤੇ ਗਏ ਇਸ ਕਤਲ ਦੀ ਨਿਖੇਧੀ ਕਰਦਿਆਂ ਭਲਕੇ 15 ਅਕਤੂਬਰ ਦਿਨ ਵੀਰਵਾਰ ਨੂੰ ਕੀਤੇ ਜਾ ਰਹੇ ਬੰਦ ਦਾ ਸਮਰਥਨ ਕਰਨ ਦੇ ਨਾਲ ਨਾਲ ਟਾਂਡਾ ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ । ਦੂਜੇ ਪਾਸੇ ਅੱਜ ਪੁਲਸ ਵੱਲੋਂ ਬਾਰਿਸ਼ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋ ਅਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਸਿੰਘ ਰੜਾ ਨੂੰ ਘਰ ‘ਚ ਹੀ ਨਜ਼ਰਬੰਦ ਕੀਤਾ ਗਿਆ। ਇਸ ਬਾਰੇ ਮੁਕਤ ਆਗੂਆਂ ਨੇ ਪੰਜਾਬ ਪੁਲਸ ਦੇ ਇਸ ਵਤੀਰੇ ਦੀ ਸਭਦਾ ‘ਚ ਨਿਖੇਧੀ ਕਰਦੇ ਕਿਹਾ ਕਿ ਪਰਮਿੰਦਰ ਸਿੰਘ ਚੋਤੇ ਝੋਟੇ ਦੇ ਕਤਲ ਤੋਂ ਬਾਅਦ ਨਸ਼ਾ ਤਸਕਰਾਂ ਖ਼ਿਲਾਫ਼ ਉੱਠੀ ਆਵਾਜ਼ ਨੂੰ ਸਰਕਾਰ ਦਬਾਉਣਾ ਚਾਹੁੰਦੀ ਹੈ ਜੋ ਵੀ ਕਿਸੇ ਵੀ ਕੀਮਤ ਤੇ ਨਹੀਂ ਹੋਵੇਗਾ।

