Tarn Taran: Firing at immigration center owner’s house after failure to pay ₹1 crore extortion money; a similar incident has occurred previously
ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ‘ਤੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਘਰ ਫਾਇਰਿੰਗ, ਪਹਿਲਾਂ ਵੀ ਹੋ ਚੁੱਕੀ ਵਾਰਦਾਤ
ਤਰਨਤਾਰਨ (ਆਵਾਜ਼ਿ ਕੌਮ ਬਿਊਰੋ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ‘ਚ ਫਿਰੌਤੀ ਨੂੰ ਲੈ ਵਾਹਿਗੁਰੂ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ‘ਤੇ ਘਰ ਫਾਇਰਿੰਗ ਕੀਤੀ ਗਈ। ਜਾਣਕਾਰੀ ਮੁਤਾਬਕ ਇਹ ਦੂਜੀ ਵਾਰ ਫਾਇਰਿੰਗ ਦੀ ਵਾਰਦਾਤ ਹੋਈ ਹੈ। ਇਸ ਤੋਂ ਪਹਿਲਾਂ ਵੀ 4 ਅਕਤੂਬਰ ਨੂੰ ਇਸੇ ਸੈਂਟਰ ‘ਤੇ ਫਾਇਰਿੰਗ ਕੀਤੀ ਗਈ ਸੀ। ਬੀਤੀ ਰਾਤ ਦੋ ਬਦਮਾਸ਼ਾਂ ਵੱਲੋਂ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਰਾਜਵਿੰਦਰ ਸਿੰਘ ਦੇ ਘਰ ‘ਤੇ ਫਾਇਰਿੰਗ ਕੀਤੀ ਗਈ। ਸੂਤਰਾਂ ਅਨੁਸਾਰ ਗੈਂਗਸਟਰ ਪ੍ਰਭ ਦਾਸੂਵਾਲ ਵੱਲੋਂ ਰਾਜਵਿੰਦਰ ਸਿੰਘ ਕੋਲੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਫਿਰੌਤੀ ਨਾ ਦੇਣ ‘ਤੇ ਹੀ ਲਗਾਤਾਰ ਧਮਕੀਆਂ ਅਤੇ ਫਾਇਰਿੰਗ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

