Terrorist attack in J&K! Policeman killed, security forces cordon off entire area
J&K ‘ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ
ਸ਼੍ਰੀਨਗਰ (ਆਵਾਜ਼ਿ ਕੌਮ ਬਿਊਰੋ)- ਜੰਮੂ ਕਸ਼ਮੀਰ ਦੇ ਅਨੰਤਨਾਗ ਸ਼ਹਿਰ ‘ਚ ਬੁੱਧਵਾਰ ਨੂੰ ਅੱਤਵਾਦੀਆਂ ਦੇ ਹਮਲੇ ‘ਚ ਇਕ ਪੁਲਸ ਮੁਲਾਜ਼ਮ ਦੀ ਜਾਨ ਚਲੀ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗੋਲੀਬਾਰੀ ਬੁੱਧਵਾਰ ਨੂੰ ਦੁਪਹਿਰ ਕਰੀਬ 12.30 ਵਜੇ ਅਨੰਤਨਾਗ ਦੇ ਲਾਲ ਚੌਕ ‘ਤੇ ਹੋਈ। ਉਨ੍ਹਾਂ ਦੱਸਿਆ ਕਿ ਅਮਰਨਾਥ ਯਾਤਰਾ ਦੀ ਸੁਰੱਖਿਆ ਡਿਊਟੀ ‘ਤੇ ਤਾਇਨਾਤ ਹੌਲਦਾਰ ਆਸ਼ਿਕ ਹੁਸੈਨ ਹਮਲੇ ‘ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਅਨੰਤਨਾਗ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲ ‘ਚ ਡਾਕਟਰਾਂ ਨੇ ਹੁਸੈਨ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਸੁਰੱਖਿਆ ਫ਼ੋਰਸਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਲਸ਼ਕਰ-ਏ-ਤੋਇਬਾ ਦੇ ਇਕ ਸਹਿਯੋਗੀ ਸੰਗਠਨ, ‘ਦਿ ਰੇਜ਼ਿਸਟੈਂਸ ਫਰੰਟ’ (ਟੀਆਰਐੱਫ) ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

