The Akali Dal government will provide electricity to industries at Rs 5 per unit: Sukhbir Badal
ਅਕਾਲੀ ਦਲ ਦੀ ਸਰਕਾਰ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਵੇਗੀ : ਸੁਖਬੀਰ ਬਾਦਲ
ਮੰਡੀ ਗੋਬਿੰਦਗੜ੍ਹ (ਆਵਾਜ਼ਿ ਕੌਮ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਗਲੀ ਅਕਾਲੀ ਸਰਕਾਰ ਉਦਯੋਗਾਂ ਨਾਲ ਮਿਲ ਕੇ ਸੋਲਰ ਪਾਰਕ ਸਥਾਪਿਤ ਕਰੇਗੀ ਅਤੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਫਰਨੇਸ ਉਦਯੋਗਾਂ ’ਚ ਨਿਵੇਸ਼ ਕਰਨ ਵਾਲਿਆਂ ਨੂੰ ਸੂਬਾਈ ਜੀ.ਐੱਸ.ਟੀ. ਰਿਟੇਨ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਬਾਦਲ ਨੇ ਉਦਯੋਗਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਅਕਾਲੀ ਸਰਕਾਰ ਬਣਨ ’ਤੇ ਟੈਕਸ ਪ੍ਰਣਾਲੀ ਸਰਲ ਕੀਤੀ ਜਾਵੇਗੀ ਅਤੇ ਜੀਐਸਟੀ ਦੀਆਂ ਖਾਮੀਆਂ ਦੂਰ ਕੀਤੀਆਂ ਜਾਣਗੀਆਂ। ਉਦਯੋਗਪਤੀਆਂ ਨੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਅਤੇ ਕਥਿਤ ਤੰਗ-ਪ੍ਰੇਸ਼ਾਨੀ ਦਾ ਮੁੱਦਾ ਵੀ ਚੁੱਕਿਆ। ਬਾਦਲ ਨੇ ਲੋਕਾਂ ਨੂੰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਉਦਯੋਗਪਤੀਆਂ ਵੱਲੋਂ ਦਿੱਤੀਆਂ ਸਾਰੀਆਂ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।

