The annual death anniversary commemoration of Baba Joginder Singh Ji was observed with deep reverence
ਬਾਬਾ ਜੋਗਿੰਦਰ ਸਿੰਘ ਜੀ ਦੇ ਸਾਲਾਨਾ ਬਰਸੀ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਏ ਗਏ *ਪੰਥਕ ਏਕਤਾ ਸਮੇਂ ਦੀ ਮੁੱਖ ਲੋੜ : ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ *ਨਸ਼ਿਆਂ ਦੀ ਰੋਕਥਾਮ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਹੰਭਲਾ ਮਾਰਨ ਦੀ ਲੋੜ
ਰੋਡੇ (ਮੋਗਾ) 18 ਨਵੰਬਰ (ਆਵਾਜ਼ਿ ਕੌਮ ਬਿਊਰੋ)-20ਵੇਂ ਸਦੀ ਦੇ ਮਹਾਨ ਸਿੱਖ ਜਰਨੈਲ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਬਾਬਾ ਜੋਗਿੰਦਰ ਸਿੰਘ ਜੀ ਦੇ 33ਵੀਂ ਸਾਲਾਨਾ ਬਰਸੀ ਸਮਾਗਮ ਬਹੁਤ ਸ਼ਰਧਾ ਭਾਵਨਾ ਨਾਲ ਪਿੰਡ ਰੋਡੇ ਗੁਰਦੁਆਰਾ ਸੰਤ ਖਾਲਸਾ ਵਿਖੇ ਮਨਾਏ ਗਏ। ਪੰਥਕ ਅਕਾਲੀ ਦਲ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ‘ਚ ਹਾਜ਼ਰੀ ਭਰੀ। ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਬਾਅਦ ਵਿੱਚ ਖੁੱਲ੍ਹੇ ਪੰਡਾਲ ਵਿੱਚ ‘ਧੁਰ ਕੀ ਬਾਣੀ’ ਦਾ ਕੀਰਤਨ ਗੁਰਦੁਆਰਾ ਸੰਤ ਖਾਲਸਾ ਦੇ ਰਾਗੀ ਜਥੇ ਨੇ ਕੀਤਾ। ਬਾਅਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਆਏ ਮੁੱਖ ਵਾਕ ਦੀ ਕਥਾ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਵਿਸਥਾਰ ਪੂਰਵਕ ਕੀਤੀ। ਉਪਰੰਤ ਵੱਖ-ਵੱਖ ਬੁਲਾਰਿਆਂ ਨੇ ਬਾਬਾ ਜੀ ਦੀ ਜੀਵਨੀ ਬਾਰੇ ਬੋਲਦਿਆਂ ਹੋਇਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਅਤੇ ਬਾਬਾ ਜੀ ਦੇ ਧਾਰਮਿਕ ਅਤੇ ਰਾਜਨੀਤਿਕ ਜੀਵਨ ‘ਤੇ ਖੁੱਲ੍ਹ ਕੇ ਚਾਨਣਾ ਪਾਇਆ। ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਨੇ ਸਰਬੱਤ ਸੰਗਤਾਂ ਨੂੰ ਬੇਨਤੀ ਕੀਤੀ ਕਿ ਅੱਜ ਜੋ ਪੰਜਾਬ ਦੇ ਹਾਲਾਤ ਨਾਜੁਕ ਬਣੇ ਹੋਏ ਹਨ ਇਸ ਤੋਂ ਉਭਰਨ ਲਈ ਸਾਨੂੰ ਸਭਨਾਂ ਨੂੰ ਅੰਮ੍ਰਿਤਧਾਰੀ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨਾ ਚਾਹੀਦਾ ਹੈ ਅਤੇ ਸਭ ਪਿੰਡਾਂ ਦੇ ਮੋਹਤਬਰ ਸਿੰਘਾਂ ਨੂੰ ਜੱਥੇਬੰਦਕ ਹੋ ਕੇ ਨਸ਼ੇ ਰੋਕਣ ਦਾ ਉਪਰਾਲਾ ਕਰਨਾ ਚਾਹੀਦਾ ਹੈ। ਜੇ ਅਸੀਂ ਸਾਰੇ ਮਿਲ ਕੇ ਹਿੰਮਤ ਕਰਾਂਗੇ ਤਾਂ ਪੰਜਾਬ ਦੇ ਸਭ ਪਿੰਡਾਂ ਵਿੱਚੋਂ ਨਸ਼ੇ ਦਾ ਖਾਤਮਾ ਕੀਤਾ ਜਾ ਸਕਦਾ ਹੈ। 2027 ਦੇ ਇਲੈਕਸ਼ਨ ਬਾਰੇ ਬੋਲਦਿਆਂ ਹੋਇਆਂ ਸਿੰਘ ਸਾਹਿਬ ਨੇ ਕਿਹਾ ਕਿ ਅਸੀਂ ਪਿਛਲੇ 6 ਮਹੀਨਿਆਂ ਤੋਂ ਪੰਥਕ ਏਕਤਾ ਕਰਵਾਉਣ ਵਿੱਚ ਜੁਟੇ ਹੋਏ ਹਾਂ। ਜਿਸ ਵਿੱਚ ਅਕਾਲੀ ਦਲ ਅੰਮ੍ਰਿਤਸਰ, ਪੰਥਕ ਅਕਾਲੀ ਦਲ, ਯੂਨਾਇਟਡ ਅਕਾਲੀ ਦਲ, ਵਪਾਰ ਮੰਡਲ ਪੰਜਾਬ ਅਤੇ ਹੋਰ ਕੁਝ ਜਥੇਬੰਦੀਆਂ ਨੇ ਮਿਲ ਕੇ ਵਾਰਿਸ ਪੰਜਾਬ ਦੀ ਜਥੇਬੰਦੀ ਨਾਲ ਏਕਤਾ ਕਰਨ ਦਾ ਯਤਨ ਕਰਦਿਆਂ ਕਈ ਮੀਟਿੰਗਾਂ ਕੀਤੀਆਂ ਪਰ ਹਾਲੇ ਤੱਕ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂਆਂ ਨੇ ਮਿਲ ਕੇ ਕੁਝ ਹੱਦ ਤੱਕ ਸਹਿਮਤੀ ਬਣਾਈ ਸੀ ਪਰ ਉਸ ਬਣੀ ਹੋਈ ਸਹਿਮਤੀ ‘ਤੇ ਵੀ ਉਨ੍ਹਾਂ ਦੀ ਹੈਰਾਨੀ ਭਰੀ ਚੁੱਪ ਹੈ। ਸਿੰਘ ਸਾਹਿਬ ਨੇ ਕਿਹਾ ਕਿ ਜੇਕਰ ਅਸੀਂ ਸਮੁੱਚੀ ਪੰਥਕ ਏਕਤਾ ਕਰਨ ਤੋਂ ਖੁੰਝ ਗਏ ਤਾਂ ਅਸੀਂ ਪੰਜਾਬ ਵਿੱਚ ਪੰਥਕ ਸਰਕਾਰ ਨਹੀਂ ਬਣਾ ਸਕਾਂਗੇ। ਇਸ ਲਈ ਅਸੀਂ ਵਾਰਿਸ ਪੰਜਾਬ ਜਥੇਬੰਦੀ ਦੇ ਆਗੂਆਂ ਨੂੰ ਸੁਚੇਤ ਕਰਦੇ ਹਾਂ ਕਿ ਸਮਾਂ ਰਹਿੰਦਿਆਂ ਤੁਰੰਤ ਪੰਥਕ ਏਕਤਾ ਲਈ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਕਿ ਆਪਾਂ ਪੰਜਾਬ ਵਿੱਚ ਆਪਣੀ ਸਰਕਾਰ ਬਣਾ ਕੇ ਬੰਦੀ ਸਿੰਘਾਂ ਦੀ ਰਿਹਾਈ, ਕਿਸਾਨੀ ਮਸਲੇ, ਵਪਾਰਕ ਮਸਲੇ, ਮਜ਼ਦੂਰ ਅਤੇ ਮੁਲਾਜ਼ਮ ਮਸਲੇ ਅਤੇ ਕੁਝ ਧਾਰਮਿਕ ਮਸਲੇ ਵੀ ਸਾਰਥਕ ਢੰਗ ਨਾਲ ਹੱਲ ਕਰ ਸਕਦੇ ਹਾਂ। ਜੇਕਰ ਅਜਿਹਾ ਨਾ ਕਰ ਸਕੇ ਤਾਂ ਹਾਲਾਤ ਅੱਜ ਤੋਂ ਵੀ ਬਦਤਰ ਬਣ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ। ਇਸ ਮੌਕੇ ਸੰਤ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਜੀ, ਭਾਈ ਤੇਜਵੰਤ ਸਿੰਘ ਗਰੇਵਾਲ, ਜਥੇਦਾਰ ਨਾਜਰ ਸਿੰÎਘ ਪਿੰਡ ਭਾਈ ਬਖਤੌਰ ਵਾਲੇ, ਬਾਬਾ ਜਤਿੰਦਰ ਸਿੰਘ ਗੋਬਿੰਦ ਬਾਗ ਵਾਲੇ, ਭਾਈ ਕਿਰਪਾ ਸਿੰਘ ਨੱਥੂਵਾਲਾ, ਬਾਬਾ ਸਤਨਾਮ ਸਿੰਘ ਵੱਲੀਆਂ, ਬਾਬਾ ਸੱਜਣ ਸਿੰਘ ਵਾੜਾ ਸ਼ੇਰਸਿੰਘ ਵਾਲਾ, ਸ. ਗੁਰਦੀਪ ਸਿੰਘ ਬਠਿੰਡਾ, ਜਥੇਦਾਰ ਦਰਸ਼ਨ ਸਿੰਘ ਮੰਡ, ਜਥੇਦਾਰ ਬੂਟਾ ਸਿੰਘ ਰਣਸੀਂਹ, ਜਥੇਦਾਰ ਗੁਰਭੇਜ ਸਿੰਘ, ਸ. ਰਜਿੰਦਰ ਸਿੰਘ ਰਾਜਾ, ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ, ਜਥੇਦਾਰ ਬਾਬਾ ਸਵਰਨਜੀਤ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੁਆਬਾ, ਬਾਬਾ ਬਲਵਿੰਦਰ ਸਿੰਘ ਰੋਡੇ, ਭਾਈ ਜਗਤਾਰ ਸਿੰਘ ਰੋਡੇ, ਬਾਬਾ ਸੁਰਜੀਤ ਸਿੰਘ ਮਹਿਰੋਂ ਵਾਲੇ, ਭਾਈ ਕੁਲਦੀਪ ਸਿੰਘ ਡੱਲਾ, ਸ. ਹਰਕ੍ਰਿਸ਼ਨ ਸਿੰਘ ਕੋਠੇ ਜੀਵਾ, ਸ. ਰਾਜਦੇਵ ਸਿੰਘ ਸਾਬਕਾ ਐਮ.ਪੀ., ਬਾਬਾ ਅਵਤਾਰ ਸਿੰਘ ਘੋਲੀਆ, ਸ. ਦਰਸ਼ਨ ਸਿੰਘ ਮਨਿਆਲਾ, ਸ. ਕੁਲਦੀਪ ਸਿੰਘ ਸਕੱਤਰ, ਸ. ਜੁਗਿੰਦਰ ਸਿੰਘ ਫਿਰੋਜ਼ਪੁਰ, ਡਾਕਟਰ ਗੋਮਾ ਸਿੰਘ, ਸ. ਸੁਖਜਿੰਦਰ ਸਿੰਘ ਪ੍ਰਧਾਨ ਫਰੀਦਕੋਟ, ਸ. ਰਣਧੀਰ ਸਿੰਘ ਪ੍ਰਧਾਨ ਸੰਗਰੂਰ, ਬਾਬਾ ਗੁਰਦਿਆਲ ਸਿੰਘ ਲੰਙੇਆਣਾ, ਜਥੇ. ਤੀਰਥ ਸਿੰਘ ਮਾਹਲਾ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਸ. ਨਛੱਤਰ ਸਿੰਘ ਠੀਕਰੀ ਵਾਲਾ, ਬਾਬਾ ਬਲਕਾਰ ਸਿੰਘ ਘੋਲੀਆ, ਭੋਲਾ ਸਿੰਘ ਬਰਾੜ, ਜਥੇਦਾਰ ਬੂਟਾ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਮੁਕਤਸਰ, ਬਾਬਾ ਵਜੀਰ ਸਿੰਘ, ਰਜਿੰਦਰ ਸਿੰਘ ਰਾਜਾ, ਬਾਬਾ ਹਰਜਿੰਦਰ ਸਿੰਘ ਲੱਧੂਵਾਲਾ ਆਦਿ ਵੱਡੀ ਗਿਣਤੀ ਵਿੱਚ ਪੰਥਕ ਸਖਸ਼ੀਅਤਾਂ ਨੇ ਹਾਜਰੀ।


