The third leg of the Miri-Piri Khalsa March departed from Takht Sri Kesgarh Sahib amidst resounding chants of Jaikaras.
ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ
ਸ੍ਰੀ ਅਨੰਦਪੁਰ ਸਾਹਿਬ (ਆਵਾਜ਼ਿ ਕੌਮ ਬਿਊਰੋ)-ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਅਤੇ ਖਾਲਸਾਈ ਰਵਾਇਤਾਂ ਨਾਲ ਰਵਾਨਾ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ। ਇਸ ਮੌਕੇ ਸੰਗਤਾਂ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਖਾਲਸਾ ਮਾਰਚ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਟ ਮੰਤਰੀ ਦਲਜੀਤ ਸਿੰਘ ਚੀਮਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਡਾਕਟਰ ਦਲਜੀਤ ਸਿੰਘ ਭਿੰਡਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੰਜ ਨੇ ਬੋਲਦਿਆਂ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਮੁੱਖ ਉਦੇਸ਼ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ, ਜਿਸ ਲਈ ਤੀਜੇ ਪੜਾਅ ਤਹਿਤ ਦੁਆਬਾ ਅਤੇ ਮਾਝਾ ਖੇਤਰ ਵਿੱਚੋਂ ਹੁੰਦਾ ਹੋਇਆ ਇਹ ਮਾਰਚ 25 ਸਤੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਾਹਿਬ ਵਿਖੇ ਸਮਾਪਤ ਹੋ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਵਾਲੇ ਬਣੋ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕੋ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਪਹੁੰਚੇ।

