This area of Punjab was shaken by an explosion! People were terrified
ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ
ਕਪੂਰਥਲਾ/ਹਾਜੀਪੁਰ (ਆਵਾਜ਼ਿ ਕੌਮ ਬਿਊਰੋ)-ਸੁਲਤਾਨਪੁਰ ਲੋਧੀ ਵਿਖੇ ਪਟਾਕੇ ਚਲਾਉਂਦੇ ਸਮੇਂ ਅਚਾਨਕ ਬਲਾਸਟ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਲਾਸਟ ਕਾਰਨ ਦੋ ਨੌਜਵਾਨ ਜ਼ਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਪਿੰਡ ‘ਚ ਹਲਚਲ ਮਚ ਗਈ। ਧਮਾਕੇ ਦੀ ਆਵਾਜ਼ ਸੁਣਦੇ ਹੀ ਲੋਕ ਸਹਿਮ ਗਏ। ਪ੍ਰਾਪਤ ਜਾਣਕਾਰੀ ਮੁਤਾਬਰ ਪਿੰਡ ਹਾਜੀਪੁਰ ‘ਚ ਪਟਾਕੇ ਚਲਾਉਣ ਦੌਰਾਨ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਦੋ ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀ ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹਨ। ਫਿਲਹਾਲ ਹਾਦਸੇ ਦੇ ਸਹੀ ਕਾਰਨਾਂ ਅਤੇ ਜ਼ਖ਼ਮੀ ਨੌਜਵਾਨਾਂ ਦੀ ਹਾਲਤ ਸਬੰਧੀ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ। ਇਸ ਘਟਨਾ ਨੇ ਪਟਾਕੇ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਲੋੜ ਨੂੰ ਮੁੜ ਉਜਾਗਰ ਕੀਤਾ ਹੈ।

