Threat to blow up Ferozepur Court Complex with a bomb
ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਫਿਰੋਜ਼ਪੁਰ (ਆਵਾਜ਼ਿ ਕੌਮ ਬਿਊਰੋ)-ਫਿਰੋਜ਼ਪੁਰ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨ ‘ਚ ਹਲਚਲ ਮਚ ਗਈ ਹੈ। ਧਮਕੀ ਮਿਲਣ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਖ਼ਾਲੀ ਕਰਾਇਆ ਗਿਆ ਹੈ ਅਤੇ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਕੋਰਟ ਦਾ ਕੰਮਕਾਜ ਦੁਪਹਿਰ 1 ਵਜੇ ਤੱਕ ਬੰਦ ਰੱਖਿਆ ਗਿਆ ਹੈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੋਰਟ ਕੰਪਲੈਕਸ ‘ਚ ਸੁਰੱਖਿਆ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਲਈ ਵੀ ਤਫ਼ਤੀਸ਼ ਜਾਰੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਧਮਕੀ ਕਿਸ ਵੱਲੋਂ ਦਿੱਤੀ ਗਈ ਅਤੇ ਇਸ ਦੇ ਪਿੱਛੇ ਕੀ ਕਾਰਨ ਹੈ। ਪੁਲਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕੀਤੀ ਜਾ ਰਹੀ ਹੈ।

