Threat to blow up High Court with a bomb if Diljit’s event is not stopped
ਦਿਲਜੀਤ ਦਾ ਪ੍ਰੋਗਰਾਮ ਨਾ ਰੋਕਣ ’ਤੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਗਵਾਲੀਅਰ (ਆਵਾਜ਼ਿ ਕੌਮ ਬਿਊਰੋ)-ਗਾਇਕ ਦਿਲਜੀਤ ਦੋਸਾਂਝ ਦੇ ਇੰਦੌਰ ’ਚ 15 ਨਵੰਬਰ ਦੇ ਪ੍ਰਸਤਾਵਿਤ ਪ੍ਰੋਗਰਾਮ ਨੂੰ ਲੈ ਕੇ ਮੱਧ ਪ੍ਰਦੇਸ਼ ਹਾਈ ਕੋਰਟ ਦੀ ਗਵਾਲੀਅਰ ਬੈਂਚ ਦੀ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਭੇਜੀ ਗਈ, ਜਿਸ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨ ਚੌਕਸ ਹੋ ਗਏ ਹਨ। ਪੁਲਸ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਇਹ ਧਮਕੀ ਭਰੀ ਈ-ਮੇਲ ਹਾਈ ਕੋਰਟ ਦੀ ਅਧਿਕਾਰਤ ਵੈੱਬਸਾਈਟ ’ਤੇ ਭੇਜੀ ਗਈ, ਜਿਸ ਤੋਂ ਬਾਅਦ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ। ਨਗਰ ਪੁਲਸ ਸੁਪਰਡੈਂਟ (ਸੀ. ਐੱਸ. ਪੀ.) ਰੌਬਿਨ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਈ-ਮੇਲ ਵਿਚ ਇੰਦੌਰ ਵਿਚ 15 ਨਵੰਬਰ ਨੂੰ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਨੂੰ ਨਾ ਰੋਕਣ ’ਤੇ ਹਾਈ ਕੋਰਟ ਦੀ ਇਮਾਰਤ ਅਤੇ ਕੁਝ ਹੋਰ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਮੁਸਤੈਦ ਹੈ ਅਤੇ ਅਦਾਲਤ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

