Threat to Life of Bikram Singh Majithia – Punjab Police Alerts About BKI
ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖਤਰਾ – ਪੰਜਾਬ ਪੁਲਿਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਤੋਂ ਦੱਸਿਆ ਖਤਰਾ

09 ਜਨਵਰੀ 2026, ਪਟਿਆਲਾ – ਪੰਜਾਬ ਪੁਲਿਸ ਦੇ ਸਪੈਸ਼ਲ DGP ਇੰਟੈਲੀਜੈਂਸ ਨੇ 2 ਜਨਵਰੀ 2026 ਨੂੰ ਲਿਖੇ ਪੱਤਰ ਵਿੱਚ ਸਪੈਸ਼ਲ DGP ਸਿਕਿਉਰਟੀ, DGP ਲਾਅ ਐਂਡ ਆਰਡਰ, ਅਤੇ ਹੋਰ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਇਨਪੁਟ ਮਿਲੀਆਂ ਹਨ।
ਪੱਤਰ ਵਿੱਚ ਕੇਂਦਰੀ ਏਜੰਸੀ ਤੋਂ ਮਿਲੀ ਜਾਣਕਾਰੀ ਦਾ ਜ਼ਿਕਰ ਹੈ ਅਤੇ ਸੁਰੱਖਿਆ ਅਧਿਕਾਰੀਆਂ ਨੂੰ ਢੁੱਕਵੇਂ ਪ੍ਰਤੀਰੋਧੀ ਅਤੇ ਸਾਵਧਾਨੀ ਵਾਲੇ ਕਦਮ ਚੁੱਕਣ ਲਈ ਕਿਹਾ ਗਿਆ ਹੈ ਤਾਂ ਜੋ ਕੋਈ ਅਣਸੁਖਾਵਾਂ ਵਾਕਿਆ ਵਾਪਰਨ ਤੋਂ ਬਚਿਆ ਜਾ ਸਕੇ। ਮੌਜੂਦਾ ਸਮੇਂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਵਧਾਈ ਜਾ ਰਹੀ ਹੈ।
ਇਹ ਮਾਮਲਾ ਪੰਜਾਬ ਵਿੱਚ ਰਾਜਨੀਤਿਕ ਹਲਕਿਆਂ ਵਿੱਚ ਬਹੁਤ ਤੇਜ਼ੀ ਨਾਲ ਚਰਚਾ ਦਾ ਵਿਸ਼ਾ ਬਣ ਗਿਆ ਹੈ ਅਤੇ ਲੋਕ ਇਸ ਨੂੰ ਲੈ ਕੇ ਚਿੰਤਤ ਹਨ। ਪੁਲਿਸ ਅਜੇ ਤੱਕ ਇਸ ਬਾਰੇ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਪਰ ਜਾਂਚ ਜਾਰੀ ਹੈ।
