Three Canadian MPs Pay Obeisance at Sachkhand Sri Harmandir Sahib

Three Canadian MPs Pay Obeisance at Sachkhand Sri Harmandir Sahib

ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Three Canadian MPs Pay Obeisance at Sachkhand Sri Harmandir Sahib

15 ਫਰਵਰੀ 2026, ਅੰਮ੍ਰਿਤਸਰ – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸ. ਜਸਰਾਜ ਸਿੰਘ ਹੱਲਣ, ਸ. ਅਮਨਪ੍ਰੀਤ ਸਿੰਘ ਗਿੱਲ ਅਤੇ ਸ. ਦਲਵਿੰਦਰ ਸਿੰਘ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਨਾਲ ਸਨਮਾਨਿਤ ਕੀਤਾ। ਨਾਲ ਹੀ ਸੀਨੀਅਰ ਪੱਤਰਕਾਰ ਸ. ਸੁਖਜਿੰਦਰ ਸਿੰਘ ਚੋਹਲਾ ਨੂੰ ਵੀ ਸਨਮਾਨਿਤ ਕੀਤਾ ਗਿਆ।

Three Canadian MPs Pay Obeisance at Sachkhand Sri Harmandir Sahib – Honoured by Advocate Dhami

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਨੇ ਸਿੱਖ ਨੂੰ ਸਰਬੱਤ ਦੇ ਭਲੇ ਦਾ ਕਾਰਜ ਕਰਨ ਦੀ ਬਖ਼ਸ਼ਿਸ਼ ਕੀਤੀ ਹੈ। ਕੈਨੇਡਾ ਵਿੱਚ ਵਸਦੇ ਸਿੱਖ ਗੁਰੂ ਆਸ਼ੇ ਅਨੁਸਾਰ ਕੰਮ ਕਰ ਰਹੇ ਹਨ ਅਤੇ ਸਿਆਸਤ ਵਿੱਚ ਵੱਡੇ ਮੁਕਾਮ ਹਾਸਲ ਕੀਤੇ ਹਨ। ਉਨ੍ਹਾਂ ਨੇ ਖੁਸ਼ੀ ਜ਼ਾਹਿਰ ਕੀਤੀ ਕਿ ਜਸਰਾਜ ਸਿੰਘ ਹੱਲਣ ਅਤੇ ਅਮਨਪ੍ਰੀਤ ਸਿੰਘ ਪੂਰਨ ਤੌਰ ‘ਤੇ ਸਿੱਖੀ ਸਰੂਪ ਵਿੱਚ ਹਨ ਅਤੇ ਨੌਜਵਾਨਾਂ ਲਈ ਪ੍ਰੇਰਣਾ ਹਨ। ਉਨ੍ਹਾਂ ਕੈਨੇਡਾ ਵਿੱਚ ਸਿੱਖੀ ਪ੍ਰਚਾਰ ਲਈ ਪੂਰਾ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ।

ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਨੇਡਾ ਦੀ ਪਾਰਲੀਮੈਂਟ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਐਮਪੀ ਹੋਣਾ ਮਾਣ ਵਾਲੀ ਗੱਲ ਹੈ ਅਤੇ ਉਹ ਭਾਈਚਾਰੇ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵਿਰਸੇ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ।

ਕੈਨੇਡਾ ਦੇ ਐਮਪੀਆਂ ਨੇ ਸ਼ੁਕਰਾਨਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਉਹ ਗੁਰੂ ਫਲਸਫੇ ਅਨੁਸਾਰ ਦਸਤਾਰ ਸਜਾ ਕੇ ਮਨੁੱਖਤਾ ਦੀ ਸੇਵਾ ਕਰਦੇ ਹਨ ਅਤੇ ਸਿੱਖੀ ਪ੍ਰਚਾਰ ਲਈ ਇਕਜੁੱਟ ਯਤਨ ਕਰਦੇ ਰਹਿਣਗੇ। ਉਨ੍ਹਾਂ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਦਿਨ ਉਨ੍ਹਾਂ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਐਡਵੋਕੇਟ ਧਾਮੀ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਫੁੰਮਣ ਸਿੰਘ, ਸ. ਅਮਰਜੀਤ ਸਿੰਘ ਬੰਡਾਲਾ ਅਤੇ ਹੋਰ ਮੌਜੂਦ ਸਨ।