Three-day strike by Punjab Roadways, Punbus, and PRTC deferred
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਹੜਤਾਲ ਮੁਲਤਵੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਰੋਡਵੇਜ਼-ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ 16 ਨਵੰਬਰ ਤੋਂ ਐਲਾਨੀ ਗਈ 3 ਰੋਜ਼ਾ ਹੜਤਾਲ ਅਤੇ ਧਰਨਾ-ਪ੍ਰਦਰਸ਼ਨ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਨੁਸਾਰ, ਯੂਨੀਅਨ ਨੇ ਇਹ ਫੈਸਲਾ ਟਰਾਂਸਪੋਰਟ ਸਕੱਤਰ ਨਾਲ ਹੋਈਆਂ ਪੈਨਲ ਮੀਟਿੰਗਾਂ ਤੋਂ ਬਾਅਦ ਲਿਆ ਹੈ। ਹੁਣ 17 ਨਵੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਅਗਲੀ ਮੀਟਿੰਗ ਤੱਕ ਹੜਤਾਲ ਮੁਲਤਵੀ ਰਹੇਗੀ।

