Three-storey building in Old Delhi collapses; several people trapped under the debris
ਸੰਕਿਟਾਂ ‘ਚ ਢਹਿ-ਢੇਰੀ ਹੋਈ ਪੁਰਾਣੀ ਦਿੱਲੀ ਦੀ 3 ਮੰਜ਼ਿਲਾ ਇਮਾਰਤ, ਮਲਬੇ ਹੇਠ ਦੱਬੇ ਕਈ ਲੋਕ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਪੁਰਾਣੀ ਦਿੱਲੀ ਦੇ ਚਾਵੜੀ ਬਾਜ਼ਾਰ ਇਲਾਕੇ ਵਿੱਚ ਵੀਰਵਾਰ ਸਵੇਰੇ ਉਸ ਸਮੇ ਸਨਸਨੀ ਫੈਲ ਗਈ, ਜਦੋਂ ਇੱਕ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ-ਢੇਰੀ ਹੋ ਗਈ। ਇਸ ਘਟਨਾ ਨਾਲ ਕੁਝ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਜਾਣਕਾਰੀ ਮਿਲੀ ਹੈ। ਦਿੱਲੀ ਫਾਇਰ ਸਰਵਿਸ ਦੇ ਅਨੁਸਾਰ, ਗਲੀ ਸ਼ਾਹਤਾਰਾ ਦੇ ਸ਼ੀਸ਼ ਮਹਿਲ ਵਿੱਚ ਇੱਕ ਇਮਾਰਤ ਦੇ ਢਹਿ ਜਾਣ ਬਾਰੇ ਸਵੇਰੇ ਲਗਭਗ 9:50 ਵਜੇ ਇੱਕ ਕਾਲ ਆਈ ਸੀ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਚਾਵੜੀ ਬਾਜ਼ਾਰ ਮੈਟਰੋ ਸਟੇਸ਼ਨ ਦੇ ਸਾਹਮਣੇ ਸਥਿਤ ਹੈ। ਡੀਐਫਐਸ ਨੇ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਛੇ ਫਾਇਰ ਇੰਜਣਾਂ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਇਮਾਰਤ ਨਿਰਮਾਣ ਅਧੀਨ ਸੀ ਅਤੇ ਕੁਝ ਲੋਕਾਂ ਦੇ ਮਲਬੇ ਹੇਠ ਫਸਣ ਦਾ ਖਦਸ਼ਾ ਹੈ। ਇਸ ਤੋਂ ਬਾਅਦ ਵਾਧੂ ਫਾਇਰ ਇੰਜਣਾਂ ਅਤੇ ਅਧਿਕਾਰੀਆਂ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ। ਅਧਿਕਾਰੀਆਂ ਅਨੁਸਾਰ, ਤਲਾਸ਼ੀ ਮੁਹਿੰਮ ਜਾਰੀ ਹੈ।

