Three youths arrested in Punjab with drugs worth ₹30 crore
ਪੰਜਾਬ ‘ਚ 30,00,00,000 ਰੁਪਏ ਦੇ ਨਸ਼ੇ ਸਮੇਤ ਫੜੇ ਗਏ 3 ਮੁੰਡੇ
ਫਿਰੋਜ਼ਪੁਰ (ਆਵਾਜ਼ਿ ਕੌਮ ਬਿਊਰੋ)-ਫਿਰੋਜ਼ਪੁਰ ਪੁਲਸ ਨੂੰ ਨਸ਼ਾ ਤਸਕਰੀ ਦੇ ਖ਼ਿਲਾਫ਼ ਵੱਡੀ ਸਫ਼ਲਤਾ ਮਿਲੀ ਹੈ। ਜ਼ਿਲ੍ਹਾ ਫਿਰੋਜ਼ਪੁਰ ਦੀ ਜ਼ੀਰਾ ਸੀ. ਆਈ.ਏ. ਪੁਲਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 6 ਕਿੱਲੋ 275 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 30 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਫਿਰੋਜ਼ਪੁਰ ਭੂਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 6 ਕਿੱਲੋ 275 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਪਾਕਿਸਤਾਨ ਦੇ ਨਸ਼ਾ ਤਸਕਰਾਂ ਵੱਲੋਂ ਭੇਜੀ ਗਈ ਸੀ। ਪੁਲਸ ਨੇ ਗੁਪਤ ਸੂਚਨਾ ਮਿਲਣ ‘ਤੇ ਨਾਕਾਬੰਦੀ ਕਰ ਕੇ ਇਨ੍ਹਾਂ ਨੂੰ ਰੋਕਿਆ ਤਾਂ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਉੱਥੇ ਹੀ ਇਸ ਮਾਮਲੇ ਵਿਚ 2 ਹੋਰ ਮੁਲਜ਼ਮਾਂ ਦੀ ਭਾਲ ਵੀ ਅਜੇ ਜਾਰੀ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਅਧਾਰ ‘ਤੇ ਮਾਮਲੇ ਵਿਚ ਅੱਗੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

