Tragic news from England: Social worker Nikku Wadala from Majitha dies in a horrific road accident
ਇੰਗਲੈਂਡ ਤੋਂ ਆਈ ਦੁਖਦਾਈ ਖ਼ਬਰ, ਭਿਆਨਕ ਸੜਕ ਹਾਦਸੇ ‘ਚ ਮਜੀਠਾ ਦੇ ਸਮਾਜ ਸੇਵੀ ਨਿੱਕੂ ਵਡਾਲਾ ਦੀ ਮੌਤ
ਮਜੀਠਾ (ਆਵਾਜ਼ਿ ਕੌਮ ਬਿਊਰੋ)-ਕਵੀ ਸ਼ਾਹ ਮੁਹੰਮਦ ਦੇ ਜੱਦੀ ਪਿੰਡ ਵਡਾਲਾ ਵੀਰਮ ਦੇ ਜੰਮਪਲ ਨੌਜਵਾਨ ਸਮਾਜ ਸੇਵੀ ਨਿੱਕੂ ਵਡਾਲਾ, ਜੋ ਕਿ ਆਪਣੇ ਰੋਜ਼ਗਾਰ ਲਈ ਕੁਝ ਸਾਲ ਪਹਿਲਾਂ ਇੰਗਲੈਂਡ ਵਿਖੇ ਗਏ ਸਨ, ਦੀ ਪਿਛਲੇ ਦਿਨੀਂ ਇੰਗਲੈਂਡ ਵਿਖੇ ਹੀ ਇਕ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਇੰਗਲੈਂਡ ਵਿਖੇ ਪੋਸਟਮਾਰਟਮ ਕਰਨ ਤੋਂ ਬਾਅਦ ਇੰਟਰਨੈਸ਼ਨਲ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਿੱਕੂ ਵਡਾਲਾ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਏਅਰਪੋਰਟ ਰਾਹੀਂ ਜੱਦੀ ਪਿੰਡ ਵਡਾਲਾ ਵੀਰਮ ਵਿਖੇ ਲਿਆਂਦੀ ਜਾ ਰਹੀ ਹੈ। ਮਿਲੀ ਸੂਚਨਾ ਅਨੁਸਾਰ ਮ੍ਰਿਤਕ ਦੇਹ 20 ਨਵੰਬਰ ਨੂੰ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਪਿੰਡ ਵਡਾਲਾ ਵੀਰਮ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।

