Truck crushes Scorpio returning from a wedding; bodies strewn across the road, 4 dead
ਵਿਆਹ ਤੋਂ ਪਰਤ ਰਹੀ ਸਕਾਰਪੀਓ ਨੂੰ ਟਰੱਕ ਨੇ ਦਰੜਿਆ ! ਸੜਕ ਵਿਚਾਲੇ ਵਿਛ ਗਈਆਂ ਲਾਸ਼ਾਂ, 4 ਦੀ ਮੌਤ
ਪਟਨਾ (ਆਵਾਜ਼ਿ ਕੌਮ ਬਿਊਰੋ)-ਬਿਹਾਰ ਦੇ ਪਟਨਾ ਜ਼ਿਲ੍ਹੇ ‘ਚ ਐਤਵਾਰ ਸਵੇਰੇ ਇਕ ਕਾਰ ਅਤੇ ਟਰੱਕ ਦੀ ਟੱਕਰ ‘ਚ ਤਿੰਨ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਸਵੇਰੇ 4 ਵਜੇ ਦੇ ਕਰੀਬ ਅਥਮਲਗੋਲਾ ਪੁਲਸ ਥਾਣੇ ਦੇ ਅਧਿਕਾਰ ਖੇਤਰ ‘ਚ ਆਉਣ ਵਾਲੇ ਸਬਨੀਮਾ ਪਿੰਡ ‘ਚ ਜਗਨਨਾਥ ਪੈਟਰੋਲ ਪੰਪ ਕੋਲ ਹੋਇਆ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਤੁਰੰਤ ਬਾਅਦ ਟਰੱਕ ਦਾ ਡਰਾਈਵਰ ਮੌਕੇ ਤੋਂ ਭੱਜ ਗਿਆ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਕਾਰ ਸਵਾਰ ਬਬਲੀ ਕੁਮਾਰੀ (19), ਪੂਨਮ ਕੁਮਾਰੀ (27), ਅਸ਼ੋਕ ਕੁਮਾਰ (20) ਅਤੇ ਰੇਣੂ ਦੇਵੀ (38) ਵਜੋਂ ਹੋਈ ਹੈ। ਅਥਮਲਗੋਲਾ ਪੁਲਸ ਥਾਣੇ ਦੇ ਸਬ ਇੰਸਪੈਕਟਰ ਮ੍ਰਿਤੁੰਜੈ ਕੁਮਾਰ ਨੇ ਕਿਹਾ,”ਇਹ ਲੋਕ ਬਖਤਿਆਰਪੁਰ ‘ਚ ਇਕ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਤੋਂ ਬਾਅਦ ਸਿਕੰਦਰਾ ਪਿੰਡ ਜਾ ਰਹੇ ਸਨ, ਉਦੋਂ ਇਹ ਹਾਦਸਾ ਹੋਇਆ।” ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ। ਕੁਮਾਰ ਨੇ ਦੱਸਿਆ ਕਿ ਜ਼ਖਮੀਆਂ ਦਾ ਨਜ਼ਦੀਕੀ ਹਸਪਤਾਲ ‘ਚ ਇਲਾਜ ਕੀਤਾ ਜਾ ਰਿਹਾ ਹੈ।

