Two acres of sugarcane crop destroyed in village Lodhichak due to electrical sparking
ਪਿੰਡ ਲੋਧੀਚੱਕ ‘ਚ ਬਿਜਲੀ ਦੀ ਸਪਾਰਕਿੰਗ ਕਾਰਨ 2 ਕਿੱਲੇ ਗੰਨੇ ਦੀ ਫ਼ਸਲ ਹੋਈ ਨਸ਼ਟ
ਟਾਂਡਾ ਉੜਮੁੜ (ਆਵਾਜ਼ਿ ਕੌਮ ਬਿਊਰੋ)-ਪਿੰਡ ਲੋਧੀਚੱਕ ਵਿਚ ਬਿਜਲੀ ਦੀਆਂ ਤਾਰਾਂ ਤੋਂ ਹੋਈ ਸਪਾਰਕਿੰਗ ਕਾਰਨ ਗੰਨੇ ਦੇ ਖੇਤ ਵਿਚ ਅੱਗ ਲੱਗ ਗਈ ਜਿਸ ਕਾਰਨ ਕਿਸਾਨ ਦੀ ਲਗਭਗ 2 ਏਕੜ ਗੰਨੇ ਦੀ ਫਸਲ ਨਸ਼ਟ ਹੋ ਗਈ। ਅੱਗਜ਼ਨੀ ਦਾ ਸ਼ਿਕਾਰ ਹੋਏ ਕਿਸਾਨ ਸੁਖਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਤੋਂ ਹੋਈ ਸਪਾਰਕਿੰਗ ਕਾਰਨ ਉਸਦੇ ਖੇਤ ਵਿਚ ਅੱਗ ਲੱਗ ਗਈ ਅਤੇ ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਬਾਅਦ ਵਿਚ ਪਿੰਡ ਵਾਸੀਆਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਸੁਖਦੀਪ ਨੇ ਦੱਸਿਆ ਕਿ ਅੱਗ ਕਾਰਨ ਗੰਨੇ ਦੀ ਫਸਲ ਦਾ ਵੱਡਾ ਨੁਕਸਾਨ ਹੋਇਆ ਹੈ।

