Two Dubai-bound SpiceJet flights delayed; passengers create a ruckus at IGI Airport
ਦੁਬਈ ਜਾਣ ਵਾਲੀਆਂ ਸਪਾਈਸਜੈੱਟ ਦੀਆਂ 2 ਉਡਾਣਾਂ ਲੇਟ, IGI Airport ‘ਤੇ ਯਾਤਰੀਆਂ ਦਾ ਹੰਗਾਮਾ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਦਿੱਲੀ ਹਵਾਈ ਅੱਡੇ ‘ਤੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਸਪਾਈਸਜੈੱਟ ਦੀਆਂ 2 ਉਡਾਣਾਂ ਲੇਟ ਹੋ ਗਈਆਂ। ਇਸ ਦੌਰਾਨ ਸਪਾਈਸਜੈੱਟ ਦੇ ਕਰੀਬ 200 ਯਾਤਰੀਆਂ ਨੇ ਸੋਮਵਾਰ ਤੋਂ ਦੁਬਈ ਜਾਣ ਵਾਲੀਆਂ ਉਡਾਣਾਂ ਦਾ ਸਮਾਂ ਬਦਲਣ ਅਤੇ ਜ਼ਿਆਦਾ ਲੇਟ ਹੋਣ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਰਕ ਦਿੱਤੀ। ਸੂਤਰਾਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਘਟਨਾ ਨਾਲ ਬਹੁਤ ਸਾਰੇ ਯਾਤਰੀ ਹਵਾਈ ਅੱਡੇ ‘ਤੇ ਫਸੇ ਹੋਏ ਹਨ। ਸੂਤਰਾਂ ਅਨੁਸਾਰ, ਸੋਮਵਾਰ ਨੂੰ ਦੁਬਈ ਲਈ ਦੋ ਉਡਾਣਾਂ – SG 5111 ਅਤੇ SG 5105 – ਕ੍ਰਮਵਾਰ ਸਵੇਰੇ ਅਤੇ ਸ਼ਾਮ ਨੂੰ ਰਵਾਨਾ ਹੋਣੀਆਂ ਸਨ, ਪਰ ਉਨ੍ਹਾਂ ਦੇ ਰਵਾਨਗੀ ਦੇ ਸਮੇਂ ਨੂੰ ਬਦਲ ਦਿੱਤਾ ਗਿਆ ਸੀ। ਇਸ ਸਬੰਧ ਵਿਚ ਸੰਪਰਕ ਕੀਤੇ ਜਾਣ ‘ਤੇ ਇੱਕ ਏਅਰਲਾਈਨ ਦੇ ਬੁਲਾਰੇ ਨੇ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਫ਼ਸੋਸ ਪ੍ਰਗਟ ਕੀਤਾ ਅਤੇ ਕਿਹਾ ਕਿ ਵਿਕਲਪਿਕ ਉਡਾਣਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸੂਤਰਾਂ ਨੇ ਇਹ ਵੀ ਦੱਸਿਆ ਕਿ ਸੋਮਵਾਰ ਦੇਰ ਸ਼ਾਮ ਤੋਂ ਦਿੱਲੀ ਹਵਾਈ ਅੱਡੇ ਦੇ ਟਰਮੀਨਲ 3 (T3) ‘ਤੇ ਵੱਖ-ਵੱਖ ਥਾਵਾਂ ‘ਤੇ ਲਗਭਗ 200 ਯਾਤਰੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਸਪਾਈਸਜੈੱਟ ਦੇ ਅਧਿਕਾਰੀਆਂ ਕੋਲ ਇਹ ਮੁੱਦਾ ਉਠਾਇਆ ਹੈ। ਏਅਰਲਾਈਨ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, “ਦਿੱਲੀ ਤੋਂ ਦੁਬਈ ਲਈ ਸਪਾਈਸਜੈੱਟ ਦੀਆਂ ਉਡਾਣਾਂ – SG 5111 ਅਤੇ SG 5105 – ਸੰਚਾਲਨ ਕਾਰਨਾਂ ਕਰਕੇ ਦੇਰੀ ਨਾਲ ਚੱਲ ਰਹੀਆਂ ਹਨ ਕਿਉਂਕਿ ਇੱਕ ਜਹਾਜ਼ ਨੂੰ ਜ਼ਮੀਨ ‘ਤੇ ਰੱਖਿਆ ਗਿਆ ਸੀ।” ਉਨ੍ਹਾਂ ਕਿਹਾ, “ਪ੍ਰਭਾਵਿਤ ਯਾਤਰੀਆਂ ਲਈ ਵਿਕਲਪਿਕ ਉਡਾਣਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਏਅਰਲਾਈਨ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।” ਹਾਲ ਹੀ ਦੇ ਸਮੇਂ ਵਿੱਚ ਸਪਾਈਸਜੈੱਟ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਪਿਛਲੇ ਹਫ਼ਤੇ, ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਕਿਹਾ ਸੀ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਅਤੇ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ਸਪਾਈਸਜੈੱਟ ਦੇ ਸੰਚਾਲਨ ਅਤੇ ਵਿੱਤੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।

