Two more accused arrested in LPU violence case! Links to Rajasthan and UP
LPU ਹਿੰਸਾ ਮਾਮਲੇ ‘ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
ਜਲੰਧਰ/ਫਗਵਾੜਾ (ਆਵਾਜ਼ਿ ਕੌਮ ਬਿਊਰੋ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਹੋਈ ਹਿੰਸਾ ਅਤੇ ਭੰਨਤੋੜ ਦੇ ਮਾਮਲੇ ‘ਚ ਨਵੀਂ ਅਪਡੇਟ ਸਾਹਮਮੇ ਆਈ ਹੈ। ਇਸ ਮਾਮਲੇ ਵਿਚ ਪੁਲਸ ਨੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਫੜੇ ਗਏ ਮੁਲਜ਼ਮਾਂ ਦੀ ਕੁੱਲ੍ਹ ਗਿਣਤੀ 11 ਹੋ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਨਵੇਂ ਮੁਲਜ਼ਮਾਂ ਦੀ ਪਛਾਣ ਯੋਗੇਸ਼ ਅਪੂਰਵਾ ਵਾਸੀ ਮਹਿਰਾਟਾ ਰਾਜਸਥਾਨ ਅਤੇ ਆਦਿਤਿਆ ਵਾਸੀ ਹਾਜੀਪੁਰ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਸ ਮੁਤਾਬਕ ਇਹ ਦੋਵੇਂ ਮੁਲਜ਼ਮ ਗੱਡੀਆਂ ਦੀ ਭੰਨਤੋੜ ਕਰਨ ਦੇ ਮਾਮਲੇ ‘ਚ ਫੜੇ ਗਏ ਹਨ। ਇਥੇ ਦੱਸ ਦੇਈਏ ਕਿ ਪੁਲਸ ਵੱਲੋਂ ਇਸ ਤੋਂ ਪਹਿਲਾਂ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ, ਜਦਕਿ 20 ਲੋਕਾਂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਡੀ. ਆਈ. ਜੀ. ਨਵੀਨ ਸਿੰਗਲਾ ਮੁਤਾਬਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਫਗਵਾੜਾ, ਜੰਮੂ, ਮੁੰਬਈ ਅਤੇ ਮੰਡੀ ਤੋਂ ਕੀਤੀ ਗਈ ਹੈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕੰਪਲੈਕਸ ਬਾਹਰ ਸਥਾਪਿਤ ਮਿਗ-23UM ਫਾਈਟਰ ਜੈੱਟ ‘ਤੇ ਚੜ੍ਹਨ ਵਾਲੇ ਵਿਅਕਤੀ ਦੀ ਪਛਾਣ ਕਰਕੇ ਉਸ ਨੂੰ ਮੰਡੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਹਿੰਸਾ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਸ ਦੀਆਂ ਗੱਡੀਆਂ ‘ਚ ਪੈਟਰੋਲ ਪਾ ਕੇ ਅੱਗ ਲਗਾਈ ਗਈ ਸੀ।

