Under the State Action Plan for the welfare of the elderly, Punjab Government has opened Civil Hospital in Ajnala. level event

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸਟੇਟ ਐਕਸ਼ਨ ਪਲਾਨ ਦੇ ਅਧੀਨ ਅਜਨਾਲਾ ਦੇ ਸਿਵਲ ਹਸਪਤਾਲ ਚ ਰਾਜ ਪੱਧਰੀ ਸਮਾਗਮ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸਟੇਟ ਐਕਸ਼ਨ ਪਲਾਨ ਦੇ ਅਧੀਨ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ‘ਸਾਡੇ ਬਜ਼ੁਰਗ ਸਾਡਾ ਮਾਨ, ਅਭਿਆਨ ਦੀ ਸ਼ੁਰੂਆਤ ਕਰਦੇ ਹੋਏ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਜਿੱਥੇ ਉਹਨਾਂ ਮੈਡੀਕਲ ਕੈਂਪ ਦਾ ਜਾਇਜ਼ਾ ਲਿਆ, ਇਸ ਮੈਡੀਕਲ ਕੈੰਪ ਚ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਦਾ ਮੁਫਤ ਚੈਕਅਪ ਕੀਤਾ ਗਿਆ ਤੇ ਉਹਨਾਂ ਨੂੰ ਦਵਾਈਆਂ ਦਿੱਤੀਆਂ ਗਈਆਂ

ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਬਜ਼ੁਰਗਾਂ ਦੀ ਭਲਾਈ ਲਈ ਸਟੇਟ ਐਕਸ਼ਨ ਪਲਾਨ ਦੇ ਅਧੀਨ ਸਾਡੇ ਬਜ਼ੁਰਗ ਸਾਡਾ ਮਾਣ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ ਜਿੱਥੇ ਅੱਜ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ 400 ਦੇ ਕਰੀਬ ਬਜ਼ੁਰਗਾਂ ਦਾ ਮੁਫਤ ਚੈਕ ਅਪ ਕਰਕੇ ਉਹਨਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸਾਡੇ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਬਜ਼ੁਰਗਾਂ ਦੀ ਸਿਹਤ ਦਾ ਧਿਆਨ ਰੱਖੀਏ, ਉਹਨਾਂ ਕਿਹਾ ਕਿ ਇਸ ਕੈਂਪ ਦਾ ਸਰਹੱਦੀ ਖੇਤਰ ਦੇ ਬਜ਼ੁਰਗਾਂ ਨੂੰ ਬਹੁਤ ਸਾਰਾ ਫਾਇਦਾ ਹੋ ਰਿਹਾ ਹੈ ਜਿੱਥੇ ਬਜ਼ੁਰਗ ਪਹੁੰਚ ਕੇ ਆਪਣੀ ਜਾਂਚ ਕਰਵਾ ਰਹੇ ਹਨ ਅਤੇ ਮੁਫਤ ਦਵਾਈ ਮਿਲ ਰਹੀ ਹੈ