Vande Bharat creates history: Crosses Chenab and Anji bridges at a speed of 100 km/h
ਵੰਦੇ ਭਾਰਤ ਨੇ ਰਚਿਆ ਇਤਿਹਾਸ: 100 ਦੀ ਰਫ਼ਤਾਰ ਨਾਲ ਪਾਰ ਕੀਤੇ ਚਿਨਾਬ ਤੇ ਅੰਜੀ ਪੁਲ
ਪਠਾਨਕੋਟ (ਆਵਾਜ਼ਿ ਕੌਮ ਬਿਊਰੋ)-111 ਕਿਲੋਮੀਟਰ ਲੰਬੇ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਬਨਿਹਾਲ ਸੈਕਸ਼ਨ ‘ਤੇ ਰੇਲਗੱਡੀਆਂ ਦੀ ਵੱਧ ਤੋਂ ਵੱਧ ਰਫ਼ਤਾਰ ਸੀਮਾ 75 ਕਿਲੋਮੀਟਰ ਪ੍ਰਤੀ ਘੰਟਾ ਤੋਂ ਵਧਾ ਕੇ 100 ਕਿਲੋਮੀਟਰ ਪ੍ਰਤੀ ਘੰਟਾ ਕਰ ਦਿੱਤੀ ਗਈ ਹੈ, ਜਿਸ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਵੰਦੇ ਭਾਰਤ ਐਕਸਪ੍ਰੈੱਸ (ਟਰੇਨ ਨੰ. 26401/26404) ਨੇ ਦੁਨੀਆ ਦੇ ਸਭ ਤੋਂ ਉੱਚੇ ਚਿਨਾਬ ਪੁਲ ਅਤੇ ਭਾਰਤ ਦੇ ਪਹਿਲੇ ਕੇਬਲ-ਸਟੇਡ ਰੇਲਵੇ ਪੁਲ ਅੰਜੀ ਖੱਡ ਪੁਲ ਨੂੰ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ। ਇਸ ਸਫਲ ਟ੍ਰਾਇਲ ਨੂੰ ਯੂ.ਐੱਸ.ਬੀ.ਆਰ.ਐੱਲ. (ਪ੍ਰਾਜੈਕਟ ਲਈ ਮਹੱਤਵਪੂਰਨ ਉਪਲਬਧੀ ਮੰਨਿਆ ਜਾ ਰਿਹਾ ਹੈ। ਰਫ਼ਤਾਰ ‘ਚ ਕੀਤੇ ਗਏ ਇਸ ਵਾਧੇ ਨਾਲ ਇਸ ਰੂਟ ‘ਤੇ ਰੇਲਗੱਡੀਆਂ ਦੀ ਆਵਾਜਾਈ ਹੋਰ ਸੁਚਾਰੂ ਹੋਵੇਗੀ, ਯਾਤਰਾ ਦਾ ਸਮਾਂ ਘਟੇਗਾ ਅਤੇ ਯਾਤਰੀਆਂ ਨੂੰ ਤੇਜ਼, ਸੁਰੱਖਿਅਤ ਤੇ ਆਰਾਮਦਾਇਕ ਸਫ਼ਰ ਦੀ ਸਹੂਲਤ ਮਿਲੇਗੀ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਆਪਣੇ ‘ਐਕਸ’ (ਟਵਿੱਟਰ) ਖਾਤੇ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚਿਨਾਬ ਅਤੇ ਅੰਜੀ ਪੁਲਾਂ ‘ਤੇ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਵੰਦੇ ਭਾਰਤ ਦਾ ਸਫਲਤਾਪੂਰਵਕ ਸੰਚਾਲਨ ਕੀਤਾ ਗਿਆ ਹੈ।

