Vehicle in Pappu Yadav’s convoy meets with an accident; 5 security personnel injured
ਪੱਪੂ ਯਾਦਵ ਦੇ ਕਾਫ਼ਲੇ ਦੀ ਗੱਡੀ ਹਾਦਸਾਗ੍ਰਸਤ, 5 ਸੁਰੱਖਿਆ ਮੁਲਾਜ਼ਮ ਜ਼ਖ਼ਮੀ
ਪਟਨਾ (ਆਵਾਜ਼ਿ ਕੌਮ ਬਿਊਰੋ)- ਬਿਹਾਰ ਦੇ ਪੂਰਨੀਆ ਤੋਂ ਆਜ਼ਾਦ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਦੇ ਕਾਫ਼ਲੇ ਵਿਚ ਸ਼ਾਮਲ ਇਕ ਐਸਕੌਰਟ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਗੱਡੀ ਵਿਚ ਸਵਾਰ 5 ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ। ਪੱਪੂ ਯਾਦਵ ਪੂਰਨੀਆ ਤੋਂ ਸਾਲਮਾਰੀ ਲਈ ਰਵਾਨਾ ਹੋਏ ਸਨ। ਉਨ੍ਹਾਂ ਦੇ ਕਾਫ਼ਲੇ ਵਿਚ ਸ਼ਾਮਲ ਕਟਿਹਾਰ ਪੁਲਸ ਦੀ ਐਸਕੌਰਟ ਗੱਡੀ ਉਸਾਰੀ ਅਧੀਨ ਪੁਲ ਦੇ ਨੇੜੇ ਬੇਕਾਬੂ ਹੋ ਕੇ ਸੜਕ ਕਿਨਾਰੇ ਖੱਡ ਵਿਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਣ ’ਤੇ ਸਥਾਨਕ ਲੋਕ ਇਕੱਠੇ ਹੋ ਗਏ। ਲੋਕਾਂ ਨੇ ਕਿਹਾ ਕਿ ਪੁਲ ਦੀ ਉਸਾਰੀ ਕਰ ਰਹੀ ਕੰਪਨੀ ਅਤੇ ਲੋਕ ਨਿਰਮਾਣ ਵਿਭਾਗ (ਪੀ. ਡਬਲਯੂ. ਡੀ.) ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਐਸਕੌਰਟ ਗੱਡੀ ਹਾਦਸਾਗ੍ਰਸਤ ਹੋਈ ਹੈ। ਉਨ੍ਹਾਂ ਕਿਹਾ ਕਿ ਹਾਦਸੇ ਵਾਲੀ ਥਾਂ ’ਤੇ ਨਾ ਤਾਂ ਕੋਈ ਚਿਤਾਵਨੀ ਬੋਰਡ ਲਗਾਇਆ ਗਿਆ ਸੀ ਅਤੇ ਨਾ ਹੀ ਢੁਕਵੇਂ ਡਾਇਵਰਸ਼ਨ ਦਾ ਪ੍ਰਬੰਧ ਸੀ।

