164 Killed After Two Powerful Earthquakes Hit Venezuela
ਵੈਨੇਜ਼ੁਏਲਾ ‘ਚ ਭੂਚਾਲ ਕਾਰਨ 164 ਲੋਕਾਂ ਦੀ ਮੌਤ

ਕਾਰਾਕਾਸ, 25 ਜੂਨ 2026 – ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਆਏ ਦੋ ਸ਼ਕਤੀਸ਼ਾਲੀ ਭੂਚਾਲਾਂ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। 7.1 ਅਤੇ 7.5 ਤੀਬਰਤਾ ਦੇ ਇਨ੍ਹਾਂ ਭੂਚਾਲਾਂ ਕਾਰਨ ਹੁਣ ਤੱਕ 164 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 971 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਕਾਰਜਕਾਰੀ ਰਾਸ਼ਟਰਪਤੀ ਡੇਲਸੀ ਰੌਡਰਿਗੋਜ਼ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਭੂਚਾਲਾਂ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਕਈ ਖੇਤਰਾਂ ਵਿੱਚ ਬਿਜਲੀ ਅਤੇ ਸੰਚਾਰ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ। ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਐਮਰਜੈਂਸੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਅਧਿਕਾਰੀਆਂ ਨੂੰ ਖਦਸ਼ਾ ਹੈ ਕਿ ਮਲਬੇ ਹੇਠ ਹੋਰ ਲੋਕਾਂ ਦੇ ਫਸੇ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ। ਸਰਕਾਰ ਵੱਲੋਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
