Violent clash in Hoshiarpur Jail; prisoners attack police, 2 jail staff members injured
ਹੁਸ਼ਿਆਰਪੁਰ ਜੇਲ੍ਹ ‘ਚ ਖੂਨੀ ਝੜਪ, ਕੈਦੀਆਂ ਨੇ ਪੁਲਿਸ ਤੇ ਕੀਤਾ ਹਮਲਾ, 2 ਜੇਲ੍ਹ ਮੁਲਾਜ਼ਮ ਜਖ਼ਮੀ
Hoshiarpur, (ਆਵਾਜ਼ਿ ਕੌਮ ਬਿਊਰੋ)-ਹੁਸ਼ਿਆਰਪੁਰ ਜੇਲ੍ਹ ‘ਚ ਖੂਨੀ ਝੜਪ ਹੋਈ ਹੈ ਤੇ ਕੈਦੀਆਂ ਨੇ ਪੁਲਿਸ ਤੇ ਹਮਲਾ ਕੀਤਾ ਹੈ। ਕਿਸੇ ਗੱਲ ਨੂੰ ਲੈਕੇ ਤਕਰਾਰ ਹੋਈ ਸੀ ਜਿਸ ਮਗਰੋਂ ਕੈਦੀਆਂ ਵੱਲੋਂ ਪੁਲਿਸ ‘ਤੇ ਹਮਲਾ ਕਰ ਦਿੱਤਾ ਗਿਆ।ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਖੂਨੀ ਝੜਪ ਵਿਚਾਲੇ ਦੋ ਜੇਲ੍ਹ ਮੁਲਾਜ਼ਮ ਜਖ਼ਮੀ ਹੋਏ ਹਨ ਤੇ ਇਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਿਸ ਨੂੰ ਨਜ਼ਦੀਕੀ ਹਸਪਤਾਲ ਭਰਤੀ ਕਰਾਇਆ ਗਿਆ ਹੈ ਜਦੋਂ ਕਿ ਦੂਜੇ ਦੇ ਹਲਕੀਆਂ ਸੱਟਾਂ ਲੱਗੀਆਂ ਹਨ। ਜਾਣਕਾਰੀ ਮੁਤਾਬਕ ਮਨੀ ਕੁਮਾਰ ਨਾਂ ਦਾ ਪੁਲਿਸ ਮੁਲਾਜ਼ਮ ਜ਼ਖਮੀ ਹੈ ਜਿਸ ਨੂੰ ਹੁਸ਼ਿਆਰਪੁਰ ਸਿਵਲ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ ਪਰ ਅਜੇ ਤੱਕ ਕਿਸੇ ਵੀ ਅਧਿਕਾਰੀ ਦਾ ਇਸ ਬਾਬਤ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ। ਕਿਸ ਗੱਲ ਨੂੰ ਲੈ ਕੇ ਇਹ ਤਕਰਾਰ ਹੋਈ ਹੈ ਤੇ ਕਿਉਂ ਕੈਦੀਆਂ ਨੇ ਪੁਲਿਸ ‘ਤੇ ਹਮਲਾ ਕੀਤਾ ਗਿਆ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਤੇ ਕੈਮਰੇ ਸਾਹਮਣੇ ਕਿਸੇ ਵੀ ਅਧਿਕਾਰੀ ਨੇ ਬੋਲਣ ਤੋਂ ਇਨਕਾਰ ਕਰ ਦਿੱਤਾ ਹੈ।

