Virsa Valtoha should look at his own character before commenting on CM Mann’s family – Bhupinder Singh Bittu Khawaspur
CM ਮਾਨ ਦੇ ਪਰਿਵਾਰ ’ਤੇ ਟਿੱਪਣੀ ਕਰਨ ਤੋਂ ਪਹਿਲਾਂ ਆਪਣਾ ਚਰਿਤਰ ਵੇਖਣ ਵਿਰਸਾ ਵਲਟੋਹਾ – ਭੁਪਿੰਦਰ ਸਿੰਘ ਬਿੱਟੂ ਖਵਾਸਪੁਰ

ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਤਰਨ ਤਾਰਨ ਤੋਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਉਸਦੇ ਨੇਤਾਵਾਂ ’ਤੇ ਤਿੱਖਾ ਨਿਸ਼ਾਨਾ ਸਾਧਿਆ।
ਭੁਪਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਰਿਵਾਰ ਬਾਰੇ ਕੀਤੀਆਂ ਟਿੱਪਣੀਆਂ ਨਿੰਦਣਯੋਗ ਹਨ। ਉਹਨਾਂ ਕਿਹਾ ਕਿ ਕਿਸੇ ਦੇ ਨਿੱਜੀ ਪਰਿਵਾਰਕ ਮਸਲਿਆਂ ਨੂੰ ਸਿਆਸਤ ਦਾ ਹਥਿਆਰ ਬਣਾਉਣਾ ਸ਼ਰਮਨਾਕ ਹੈ ਅਤੇ ਵਿਰਸਾ ਵਲਟੋਹਾ ਨੂੰ ਕਿਸੇ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਚਰਿਤਰ ’ਤੇ ਝਾਤ ਮਾਰਨੀ ਚਾਹੀਦੀ ਹੈ।
ਬਿੱਟੂ ਖਵਾਸਪੁਰ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਗੈਂਗਸਟਰਾਂ ਦੇ ਸਹਾਰੇ ਸਿਆਸਤ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪਹਿਲਾਂ ਅੱਤਵਾਦੀਆਂ ਨੂੰ ਰਾਜਨੀਤੀ ਵਿੱਚ ਲਿਆਂਦਾ ਗਿਆ ਅਤੇ ਹੁਣ ਗੈਂਗਸਟਰਾਂ ਨੂੰ ਵਰਤ ਕੇ ਲੋਕਾਂ ਨੂੰ ਧਮਕੀਆਂ ਦੇ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਪੰਜਾਬ ਦੇ ਲੋਕਾਂ ’ਤੇ ਝੂਠੇ ਪਰਚੇ ਦਰਜ ਕੀਤੇ ਗਏ, ਲੋਕਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਗਿਆ ਅਤੇ ਭ੍ਰਿਸ਼ਟਾਚਾਰ ਸਿਰੇ ਚੜ੍ਹ ਕੇ ਬੋਲਦਾ ਰਿਹਾ। ਲੋਕਾਂ ਨੇ ਆਪਣੀਆਂ ਜਮੀਨਾਂ ਵੇਚ ਕੇ ਵੀ ਨੇਤਾਵਾਂ ਦੀਆਂ ਜੇਬਾਂ ਭਰੀਆਂ, ਪਰ ਅੱਜ ਦੀ ਮਾਨ ਸਰਕਾਰ ਵਿੱਚ ਗਰੀਬ ਘਰਾਂ ਦੇ ਬੱਚਿਆਂ ਨੂੰ ਮੇਰਿਟ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਭੁਪਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿਮਾਣੇ ਸਿੱਖ ਵਜੋਂ ਸ਼ਰਧਾ ਨਾਲ ਪੇਸ਼ ਹੋਣਗੇ ਅਤੇ ਸਿੱਖ ਮਰਿਆਦਾ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਉਹਨਾਂ ਦਾਅਵਾ ਕੀਤਾ ਕਿ ਕੁਝ ਤਾਕਤਾਂ ਜਾਣਬੂਝ ਕੇ ਅਕਾਲ ਤਖਤ ਸਾਹਿਬ ਦੇ ਸੱਦੇ ਨੂੰ ਤਾਰਪੀੜ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਅੰਤ ਵਿੱਚ ਬਿੱਟੂ ਖਵਾਸਪੁਰ ਨੇ ਕਿਹਾ ਕਿ ਅਕਾਲੀ ਦਲ ਗਲਤ ਭਰਮ ਵਿੱਚ ਹੈ ਕਿ ਉਹ ਮੁੜ ਸੱਤਾ ਵਿੱਚ ਆ ਸਕਦਾ ਹੈ। ਪੰਜਾਬ ਦੇ ਲੋਕ ਹੁਣ ਸਚੇਤ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣੇਗੀ ਤੇ ਸਰਦਾਰ ਭਗਵੰਤ ਸਿੰਘ ਮਾਨ ਹੀ ਮੁੱਖ ਮੰਤਰੀ ਰਹਿਣਗੇ।
