“Tragic Incident in Vrindavan, 11 Bodies Recovered, CM Bhagwant Mann Expresses Condolences”
“ਵਿੰਦਾਵਨ ਵਿਚ ਦੁਖਦਾਈ ਘਟਨਾ, 11 ਲੋਕਾਂ ਦੀਆਂ ਲਾਸ਼ਾਂ ਮਿਲੀਆਂ, CM ਭਗਵੰਤ ਮਾਨ ਨੇ ਜਤਾਈ ਹਮਦਰਦੀ”

11 ਅਪ੍ਰੈਲ 2026 ਚੰਡੀਗੜ੍ਹ – ਵਿੰਦਾਵਨ ਵਿਚ ਵਾਪਰੀ ਦੁਖਦਾਈ ਘਟਨਾ ਵਿਚ ਹੁਣ ਤੱਕ 11 ਲੋਕਾਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ ਤੇ 4 ਲਾਪਤਾ ਲੋਕਾਂ ਦੀ ਭਾਲ ਚੱਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਈ।
CM ਭਗਵੰਤ ਮਾਨ ਨੇ ਆਪਣੇ ਬਿਆਨ ਵਿਚ ਕਿਹਾ, “ਪ੍ਰਮਾਤਮਾ ਮ੍ਰਿਤਕਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਤੇ ਪੀੜਤ ਪਰਿਵਾਰਾਂ ਨੂੰ ਹਿੰਮਤ ਬਖ਼ਸ਼ੇ। ਪ੍ਰਵਾਰ ਦੀ ਹਰ ਸੰਭਵ ਮਦਦ ਦੀ ਕੋਸ਼ਿਸ਼ ਕੀਤੀ ਜਾਵੇਗੀ।” ਉਨ੍ਹਾਂ ਇਸ ਘਟਨਾ ਨੂੰ ਬਹੁਤ ਦੁਖਦਾਈ ਦੱਸਿਆ ਤੇ ਪੀੜਤ ਪਰਿਵਾਰਾਂ ਨਾਲ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ।
ਇਸ ਘਟਨਾ ਤੋਂ ਬਾਅਦ ਉੱਤਰ ਪ੍ਰਦੇਸ਼ ਤੇ ਪੰਜਾਬ ਵਿਚ ਵੀ ਲੋਕਾਂ ਵਿਚ ਸੋਗ ਦੀ ਲਹਿਰ ਹੈ। ਪੁਲਿਸ ਤੇ ਰਾਹਤ ਟੀਮਾਂ ਲਾਪਤਾ ਲੋਕਾਂ ਦੀ ਭਾਲ ਵਿਚ ਲੱਗੀਆਂ ਹੋਈਆਂ ਹਨ।
