“Lifting of Wheat Remains Slow in Punjab Mandis”
“ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਲਿਫ਼ਟਿੰਗ ਮੱਠੀ !”

18 ਅਪ੍ਰੈਲ 2026 ਚੰਡੀਗੜ੍ਹ – ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਲਿਫ਼ਟਿੰਗ ਬਹੁਤ ਮੱਠੀ ਚੱਲ ਰਹੀ ਹੈ। ਕਈ ਜ਼ਿਲ੍ਹਿਆਂ ਵਿਚ ਲਿਫ਼ਟਿੰਗ ਅਜੇ ਤੱਕ ਸ਼ੁਰੂ ਵੀ ਨਹੀਂ ਹੋਈ ਹੈ, ਜਿਸ ਕਾਰਨ ਕਿਸਾਨ ਆਪਣੀ ਫ਼ਸਲ ਲਈ ਮੰਡੀਆਂ ਵਿਚ ਰੁਲ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿਚ ਸਿਰਫ਼ 0.92 ਫ਼ੀਸਦੀ ਲਿਫ਼ਟਿੰਗ ਹੋਈ ਹੈ। ਸਰਹੱਦੀ ਇਲਾਕਿਆਂ ਵਿਚ ਖਰੀਦ ਤੇ ਲਿਫ਼ਟਿੰਗ 0 ਫ਼ੀਸਦੀ ਰਹੀ ਹੈ। ਕਿਸਾਨ ਲਗਾਤਾਰ ਸ਼ਿਕਾਇਤ ਕਰ ਰਹੇ ਹਨ ਕਿ ਖਰੀਦ ਤੋਂ ਬਾਅਦ ਲਿਫ਼ਟਿੰਗ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਡੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਫ਼ਸਲ ਖੁੱਲ੍ਹੇ ਆਸਮਾਨ ਹੇਠ ਰੁਲ ਰਹੀ ਹੈ ਤੇ ਨੁਕਸਾਨ ਵਧ ਰਿਹਾ ਹੈ।
ਇਸ ਮਾਮਲੇ ਵਿਚ ਕਿਸਾਨ ਆਗੂਆਂ ਨੇ ਸਰਕਾਰ ਤੋਂ ਤੁਰੰਤ ਲਿਫ਼ਟਿੰਗ ਵਧਾਉਣ ਤੇ ਮੰਡੀਆਂ ਵਿਚ ਪ੍ਰਬੰਧ ਸੁਧਾਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲਿਫ਼ਟਿੰਗ ਤੇਜ਼ ਨਾ ਹੋਈ ਤਾਂ ਇਹ ਅੰਦੋਲਨ ਵੱਲ ਵਧ ਸਕਦਾ ਹੈ। ਖਰੀਦ ਏਜੰਸੀਆਂ ਤੇ ਸਰਕਾਰ ਉੱਤੇ ਭਾਰੀ ਦਬਾਅ ਬਣਿਆ ਹੋਇਆ ਹੈ।
