‘When will you grant me justice?’; Bhai Balwant Singh Rajoana’s statement regarding the Parvinder Jhota case
ਮੇਰਾ ਇਨਸਾਫ਼ ਕਦੋਂ ਕਰੋਗੇ…’; ਪਰਵਿੰਦਰ ਝੋਟਾ ਮਾਮਲੇ ‘ਚ Bhai ਬਲਵੰਤ ਸਿੰਘ ਰਾਜੋਆਣਾ ਦਾ ਬਿਆਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅਤ ਸਿੰਘ ਦੇ ਕਤਲ ਕੇਸ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੁੱਛਿਆ ਹੈ ਕਿ ਉਹ ਉਨ੍ਹਾਂ ਦਾ ਇਨਸਾਫ਼ ਕਦੋਂ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਮਾਰੇ ਗਏ ਪਰਵਿੰਦਰ ਝੋਟੇ ਨੂੰ ਸਲਾਮ ਕਰਦਿਆਂ ਉਸ ਦੇ ਪਰਿਵਾਰ ਨੇ ਸੰਵੇਦਨਾ ਵੀ ਪ੍ਰਗਟ ਕੀਤੀ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਅੱਖ ਦੀ ਸਰਜਰੀ ਲਈ ਪੀ. ਜੀ. ਆਈ. ਚੰਡੀਗੜ੍ਹ ਲਿਆਂਦਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਰਾਹੀਂ ਅਮਿਤ ਸ਼ਾਹ ਨੂੰ ਸੰਬੋਧਨ ਹੁੰਦਿਆਂ ਪੁੱਛਿਆ ਕਿ ਉਹ ਉਨ੍ਹਾਂ ਦਾ ਇਨਸਾਫ਼ ਕਦੋਂ ਕਰਨਗੇ। ਉਨ੍ਹਾਂ ਨੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਨੂੰ ਸਲਾਮ ਵੀ ਕੀਤਾ। ਦਰਅਸਲ, ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੌਰੇ ‘ਤੇ ਆਏ ਸਨ ਤੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਤੋਂ ਇਲਾਵਾ ਨਸ਼ਿਆਂ ਖ਼ਿਲਾਫ਼ ਬੋਲਣ ‘ਤੇ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਇਨਸਾਫ਼ ਦਾ ਭਰੋਸਾ ਵੀ ਦੁਆਇਆ ਸੀ। ਇਸ ਮਗਰੋਂ ਹੁਣ ਬਲਵੰਤ ਸਿੰਘ ਰਾਜੋਆਣਾ ਨੇ ਅਮਿਤ ਸ਼ਾਹ ਨੂੰ ਪੁੱਛਿਆ ਹੈ ਕਿ ਉਹ ਉਨ੍ਹਾਂ ਦਾ ਇਨਸਾਫ਼ ਕਦੋਂ ਕਰਨਗੇ। ਇੱਥੇ ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਮਾਮਲਾ ਪਿਛਲੇ ਲੰਮੇ ਸਮੇਂ ਤੋਂ ਪੈਂਡਿੰਗ ਹੈ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਕਤੂਬਰ ਨੂੰ ਹੋਣੀ ਹੈ।

