Will ‘Sutlej’ return to OTT? Centre forms committee to examine content
ਕੀ ‘ਸਤਲੁਜ’ ਦੀ OTT ‘ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ
Chandigarh, (ਆਵਾਜ਼ਿ ਕੌਮ ਬਿਊਰੋ)-ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਰਿਲੀਜ਼ ਹੋਣ ਤੋਂ 2 ਦਿਨ ਬਾਅਦ ਹੀ ਸਟ੍ਰੀਮਿੰਗ ਪਲੇਟਫਾਰਮ ZEE5 ਤੋਂ ਹਟਾ ਦਿੱਤਾ ਗਿਆ ਹੈ, ਜਿਸ ਨਾਲ ਮਸ਼ਹੂਰ ਹਸਤੀਆਂ ਅਤੇ ਸਿਆਸਤਦਾਨਾਂ ਵੱਲੋਂ ਵਿਆਪਕ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਉਥੇ ਹੀ ਹੁਣ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ (MIB) ਨੇ ਫਿਲਮ “ਸਤਲੁਜ” ਦੀ ਸਮੱਗਰੀ ਦੀ ਜਾਂਚ ਕਰਨ ਲਈ ਇੱਕ ਹਾਈ-ਲੈਵਲ-ਇੰਟਰ-ਡਿਫਾਰਟਮੈਂਟਲ (IDC) ਕਮੇਟੀ ਬਣਾਈ ਹੈ। ਦੱਸ ਦੇਈਏ ਕਿ ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਨੇ ਉਨ੍ਹਾਂ ਦਾ ਕਿਰਦਾਰ ਨਿਭਾਇਆ ਹੈ। ਹਨੀ ਤ੍ਰੇਹਨ ਦੁਆਰਾ ਡਾਇਰੈਕਟ ਅਤੇ RSVP ਅਤੇ ਮੈਕਗਫਿਨ ਪਿਕਚਰਜ਼ ਦੁਆਰਾ ਪ੍ਰੋਡਿਊਸ ਕੀਤੀ ਗਈ ‘ਸਤਲੁਜ’ ਵਿੱਚ ਦਿਲਜੀਤ ਤੋਂ ਇਲਾਵਾ ਅਰਜੁਨ ਰਾਮਪਾਰ, ਕੰਵਲਜੀਤ ਸਿੰਘ, ਸੁਵਿੰਦਰ ਵਿੱਕੀ ਅਤੇ ਗੀਤਿਕਾ ਵਿੱਦਿਆ ਓਹਲਿਆਨ ਵੀ ਅਹਿਮ ਭੂਮਿਕਾਵਾਂ ਵਿੱਚ ਹਨ।

